ਪੰਜਾਬ ਰੋਡਵੇਜ਼ ਦੀ ਬੱਸ 'ਤੇ ਵੱਡਾ ਹਮਲਾ, ਸਵਾਰੀਆਂ ਦੀਆਂ ਨਿਕਲ ਗਈਆਂ ਚੀਕਾਂ
Friday, Feb 07, 2025 - 04:25 PM (IST)
ਲੁਧਿਆਣਾ (ਸੁਸ਼ੀਲ) : ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੀ ਬੱਸ ਜੋ ਲੁਧਿਆਣਾ-ਦਿੱਲੀ ਰੂਟੀਨ ਮੁਤਾਬਕ ਜਾ ਰਹੀ ਸੀ ਤਾਂ ਸਾਹਨੇਵਾਲ ਕੋਲ ਕੁਝ ਬਦਮਾਸ਼ਾਂ ਨੇ ਕਾਰਾਂ ਅੱਗੇ ਲਗਾ ਕੇ ਬੱਸ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਬੱਸ "ਤੇ ਹਮਲਾ ਕਰ ਦਿੱਤਾ ਅਤੇ ਸਟਾਫ ਦੀ ਕੁੱਟਮਾਰ ਕੀਤੀ। ਇਥੇ ਹੀ ਬਸ ਨਹੀਂ ਬਦਮਾਸ਼ਾਂ ਨੇ ਬੱਸ 'ਤੇ ਅੰਨ੍ਹੇਵਾਹ ਇੱਟਾਂ ਰੋੜੇ ਵੀ ਚਲਾ ਦਿੱਤੇ। ਇਸ ਕਾਰਨ ਬੱਸ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਮੁਲਜ਼ਮ ਬੱਸ ਦੀ ਭੰਨਤੋੜ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਉਪਰੰਤ ਸਟਾਫ ਵੱਲੋਂ ਤੁਰੰਤ ਡਰਾਈਵਰ ਨੂੰ ਸਾਹਨੇਵਾਲ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਜੋ ਕਿ ਜੇਰੇ ਇਲਾਜ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ
ਇਸ ਤੋਂ ਬਾਅਦ ਰੋਸ ਵਜੋਂ ਬੱਸ ਡਰਾਈਵਰਾਂ ਨੇ ਹਾਈਵੇਅ ’ਤੇ ਜਾਮ ਲਗਾ ਦਿੱਤਾ ਤਾਂ ਕੁਝ ਦੇਰ ਬਾਅਦ ਜਥੇਬੰਦੀ ਦੇ ਨੁਮਾਇੰਦੇ ਪ੍ਰਸ਼ਾਸਨ ਨਾਲ ਗੱਲਬਾਤ ਲਈ ਪੁੱਜੇ ਅਤੇ ਪ੍ਰਸ਼ਾਸਨ ਨੇ ਤੁਰੰਤ ਸਖ਼ਤ ਕਾਰਵਾਈ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ। ਜਥੇਬੰਦੀ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ 7 ਫਰਵਰੀ ਨੂੰ ਜਥੇਬੰਦੀ ਵੱਲੋਂ ਫਿਰ ਸਾਹਨੇਵਾਲ ਥਾਣੇ ਦੇ ਸਾਹਮਣੇ ਹਾਈਵੇਅ ’ਤੇ ਧਰਨਾ ਲਗਾਇਆ ਜਾਵੇਗਾ ਅਤੇ ਇਨਸਾਫ ਨਾ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੁਲਸ ਪ੍ਰਸ਼ਾਸਨ ਦੀ ਹੋਵੇਗੀ।
ਇਹ ਵੀ ਪੜ੍ਹੋ : ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬ ਭਰ ਵਿਚ ਸ਼ੁਰੂ ਹੋਏ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ
