ਪੰਜਾਬ ਰੋਡਵੇਜ਼ ਦੇ ਡਰਾਈਵਰ ਦੀ ਮੌਤ, ਸੜਕ ''ਤੇ ਪੈ ਗਿਆ ਚੀਕ-ਚਿਹਾੜਾ, ਪੜ੍ਹੋ ਪੂਰੀ ਖ਼ਬਰ
Wednesday, Nov 05, 2025 - 11:57 AM (IST)
ਕੁਰਾਲੀ (ਬਠਲਾ) : ਪੰਜਾਬ ਰੋਡਵੇਜ਼ ਬੱਸ ਦੇ ਡਰਾਈਵਰ ਅਤੇ ਮਹਿੰਦਰਾ ਪਿਕਅੱਪ ਡਰਾਈਵਰ ਵਿਚਕਾਰ ਝਗੜੇ ਦੌਰਾਨ ਬੱਸ ਚਾਲਕ ਦੀ ਮੌਤ ਹੋ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਜਲੰਧਰ ਜਾ ਰਹੀ ਪੰਜਾਬ ਰੋਡਵੇਜ਼ ਬੱਸ ਦੇ ਡਰਾਈਵਰ ਦੀ ਮਹਿੰਦਰਾ ਗੱਡੀ ਦੇ ਡਰਾਈਵਰ ਨਾਲ ਗੱਡੀ ਚਲਾਉਣ ਨੂੰ ਲੈ ਕੇ ਬਹਿਸ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ 9 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਝਗੜਾ ਇਸ ਹੱਦ ਤੱਕ ਵੱਧ ਗਿਆ ਕਿ ਮਹਿੰਦਰਾ ਚਾਲਕ ਨੇ ਬੱਸ ਡਰਾਈਵਰ ’ਤੇ ਰਾਡ ਨਾਲ ਹਮਲਾ ਕਰ ਦਿੱਤਾ। ਇਸ ਨਾਲ ਬੱਸ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਬੇਹੋਸ਼ ਬੱਸ ਡਰਾਈਵਰ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਫ਼ੇਜ਼-6 ਮੋਹਾਲੀ ਰੈਫ਼ਰ ਕਰ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ FIR ਦਰਜ, ਜਾਣੋ ਕਿਉਂ ਹੋਈ ਕਾਰਵਾਈ
ਮੋਹਾਲੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਸ ਚਾਲਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
