ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸੜਕ ਕਿਨਾਰੇ ਸੁੱਟੀ ਖ਼ੂਨ ਨਾਲ ਲੱਥਪੱਥ ਲਾਸ਼

Wednesday, Jan 10, 2024 - 04:36 AM (IST)

ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸੜਕ ਕਿਨਾਰੇ ਸੁੱਟੀ ਖ਼ੂਨ ਨਾਲ ਲੱਥਪੱਥ ਲਾਸ਼

ਤਰਨਤਾਰਨ (ਰਮਨ)- ਪੰਜਾਬ ਰੋਡਵੇਜ਼ ਵਿਚ ਬਤੌਰ ਡਰਾਈਵਰ ਤਾਇਨਾਤ ਨੌਜਵਾਨ ਦੀ ਘਰ ਪਰਤਦੇ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇੰਚਰਾਜ ਦੇਵੇਂਦਰ ਯਾਦਵ ਨੂੰ ਮਿਲੇ ਨਵਜੋਤ ਸਿੰਘ ਸਿੱਧੂ, ਸੀਨੀਅਰ ਕਾਂਗਰਸੀਆਂ ਬਾਰੇ ਕਹਿ ਦਿੱਤੀਆਂ ਇਹ ਗੱਲਾਂ

ਮਿਲੀ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ (37) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਜੋ ਪੰਜਾਬ ਰੋਡਵੇਜ਼ ਤਰਨ ਤਰਨ ਵਿਖੇ ਬਤੌਰ ਡਰਾਈਵਰ ਤੈਨਾਤ ਸੀ। ਜਦੋਂ ਡਿਊਟੀ ਤੋਂ ਬਾਅਦ ਆਪਣੇ ਘਰ ਦੇਰ ਸ਼ਾਮ ਵਾਪਸ ਪਰਤ ਰਿਹਾ ਸੀ ਤਾਂ ਪਿੰਡ ਕੋਟ ਮੁਹੰਮਦ ਖਾਂ ਤੋਂ ਜਾਮਾਰਾਏ ਪਿੰਡ ਨਜਦੀਕ ਖੂਨ ਨਾਲ ਲੱਥਪੱਥ ਉਸ ਦੀ ਲਾਸ਼ ਸੜਕ ਕਿਨਾਰੇ ਪਈ ਸੀ, ਜਿਸ ਨੂੰ ਵੇਖ ਕੇ ਲੋਕਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਸੂਚਨਾ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਸਮੇਤ ਪੁਲਿਸ ਪਾਰਟੀ ਮੌਕੇ ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਘਟਨਾ ਦੌਰਾਨ ਲਾਸ਼ ਦੇ ਨਜ਼ਦੀਕ ਉਸਦਾ ਮੋਟਰਸਾਈਕਲ ਖੜਾ ਸੀ ਅਤੇ ਮ੍ਰਿਤਕ ਦੇ ਸ਼ਰੀਰ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਜਾਣ ਤੋਂ ਬਾਅਦ ਕਾਫੀ ਜਿਆਦਾ ਖੂਨ ਬਹਿ ਚੁੱਕਾ ਸੀ।

ਇਹ ਖ਼ਬਰ ਵੀ ਪੜ੍ਹੋ - ਦੇਵੇਂਦਰ ਯਾਦਵ ਨੇ ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਕੀਤੀ ਮੀਟਿੰਗ, ਸਿੱਧੂ ਬਾਰੇ ਪੁੱਛੇ ਸਵਾਲ 'ਤੇ ਦਿੱਤਾ ਇਹ ਜਵਾਬ

ਸੂਤਰਾਂ ਦੇ ਅਨੁਸਾਰ ਇਹ ਕਤਲ ਲੁੱਟ ਖੋਹ ਦੀ ਨੀਅਤ ਨਾਲ ਕੀਤਾ ਗਿਆ ਹੋ ਸਕਦਾ ਹੈ। ਮ੍ਰਿਤਕ ਆਪਣੇ ਪਿੱਛੇ 3 ਛੋਟੇ ਬੱਚੇ, ਪਤਨੀ ਅਤੇ ਮਾਤਾ ਨੂੰ ਛੱਡ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ (ਡੀ) ਅਰੁਣ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਆਸ ਪਾਸ ਤੇ ਕੈਮਰਿਆਂ ਨੂੰ ਖੰਗਾਲਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਮ੍ਰਿਤਕ ਦਾ ਬੁੱਧਵਾਰ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News