ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

Tuesday, Feb 20, 2018 - 07:38 AM (IST)

ਤਰਨਤਾਰਨ,   (ਆਹਲੂਵਾਲੀਆ)-  ਬਲਜੀਤ ਸਿੰਘ ਸੂਬਾ ਪ੍ਰਧਾਨ ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਅਗਵਾਈ ਹੇਠ ਸਾਂਝੀ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਮੁਲਾਜ਼ਮਾਂ ਵੱਲੋਂ ਵਰਕਸ਼ਾਪ ਦਫਤਰ ਤਰਨਤਾਰਨ ਵਿਖੇ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
 ਇਸ ਮੌਕੇ ਆਗੂ ਬਲਜੀਤ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ, ਏਟਕ ਪ੍ਰਧਾਨ ਅਜਮੇਰ ਸਿੰਘ, ਜਨ. ਸਕੱਤਰ ਸ਼ਮਸ਼ੇਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਨੇ ਮੁਲਾਜ਼ਮਾਂ ਦੀ ਕੋਈ ਮੰਗ ਨਹੀਂ ਮੰਨੀ, ਜਿਸ ਦੇ ਰੋਸ ਵਜੋਂ ਸਮੂਹ ਰੋਡਵੇਜ਼ ਦੀਆਂ ਜਥੇਬੰਦੀਆਂ 21 ਫਰਵਰੀ ਨੂੰ ਹੜਤਾਲ ਕਰਨਗੀਆਂ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਰੋਡਵੇਜ਼ 'ਚ ਨਵੀਆਂ ਬੱਸਾਂ ਪਾਈਆਂ ਜਾਣ, ਨਵੀਂ ਟਰਾਂਸਪੋਰਟ ਨੀਤੀ ਲਾਗੂ ਕੀਤੀ ਜਾਵੇ, ਸਮੂਹ ਠੇਕੇ 'ਤੇ ਰੱਖੇ ਗਏ ਮੁਲਾਜ਼ਮਾਂ ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਰੈਗੂਲਰ ਕੀਤਾ ਜਾਵੇ, ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ।
 ਇਸ ਮੌਕੇ ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਨਿਰਮਲ 
ਮਸੀਹ, ਜਸਬੀਰ ਸਿੰਘ, ਪ੍ਰਿੰਥੀਪਾਲ ਸਿੰਘ, ਦਲਬੀਰ ਸਿੰਘ, ਇੰਸ. ਨਿਰਮਲ ਸਿੰਘ, ਸਤਨਾਮ ਸਿੰਘ ਪ੍ਰਧਾਨ ਪਨਬੱਸ ਨਿਰਭੈ ਸਿੰਘ ਆਦਿ ਹਾਜ਼ਰ ਸਨ।
ਪੱਟੀ,  (ਬੇਅੰਤ, ਸੌਰਭ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਡਿਪੂ ਪੱਟੀ ਵਿਖੇ ਪ੍ਰਧਾਨ ਗੁਰਮੇਜ ਸਿੰਘ ਇੰਟਕ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ, ਜਿਸ 'ਚ ਏਟਕ ਕਰਮਚਾਰੀ ਦਲ ਅਤੇ ਪਨਬੱਸ ਕੰਟਰੈਕਟ ਵਰਕਰਾਂ ਨੇ ਭਾਗ ਲਿਆ।
 ਰੈਲੀ ਨੂੰ ਸਬੰਧੋਨ ਕਰਦਿਆਂ ਨਿਰਵੈਲ ਸਿੰਘ, ਭੁਪਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ 21 ਫਰਵਰੀ ਨੂੰ ਇਕ ਦਿਨਾ ਹੜਤਾਲ ਕੀਤੀ ਜਾਵੇਗੀ ਤੇ 12 ਤੋਂ 2 ਵਜੇ ਤੱਕ ਪੱਟੀ ਬੱਸ ਅੱਡਾ ਵੀ ਬੰਦ ਕੀਤਾ ਜਾਵੇਗਾ।
 ਇਸ ਮੌਕੇ ਰਣਜੀਤ ਸਿੰਘ ਏਟਕ, ਜਗੀਰ ਸਿੰਘ ਇੰਟਕ, ਸਲਵਿੰਦਰ ਸਿੰਘ ਪਨਬੱਸ ਵਰਕਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਊਟ ਸੋਰਸਿੰਗ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਵਾਧਾ ਕਰਨਾ, ਕਰਜ਼ਾ ਮੁਕਤ ਬੱਸਾਂ ਨੂੰ ਸਟਾਫ ਸਮੇਤ ਰੋਡਵੇਜ਼ 'ਚ ਸ਼ਾਮਲ ਕਰਨਾ, ਪੰਜਾਬ ਰੋਡਵੇਜ਼ 'ਚ ਕਿਲੋਮੀਟਰ ਸਕੀਮ ਬੱਸਾਂ ਨਾ ਪਾਉਣਾ, ਹਾਈਕਰੋਟ ਦੇ ਫੈਸਲੇ ਸਬੰਧੀ ਟਰਾਂਸਪੋਰਟ ਨੀਤੀ ਲਾਗੂ ਕਰਵਾਉਣਾ, ਮਹਿਕਮੇ 'ਚ ਭ੍ਰਿਸ਼ਟਾਚਾਰ ਨੂੰ ਬੰਦ ਕਰਨਾ, ਗੜਬੜੀ ਵਾਲੇ ਪ੍ਰਾਈਵੇਟ ਪਰਮਿਟ ਰੱਦ ਕਰਨਾ, ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਆਦਿ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।
 ਇਸ ਮੌਕੇ ਗੁਰਬਿੰਦਰ ਸਿੰਘ ਪ੍ਰਧਾਨ, ਸੈਂਟਰ ਬਾਡੀ ਮੀਤ ਪ੍ਰਧਾਨ ਦੀਦਾਰ ਸਿੰਘ, ਦਿਲਬਾਗ ਸਿੰਘ ਸੰਗਵਾਂ, ਰਛਪਾਲ ਸਿੰਘ, ਮੇਜਰ ਸਿੰਘ, ਹਰਜਿੰਦਰ ਸਿੰਘ ਸੁਪਰਡੈਂਟ, ਵੀਰਮ ਜੰਡ, ਗੁਰਲਾਲ ਸਿੰਘ, ਗਗਨਦੀਪ ਸਿੰਘ, ਪਰਮਜੀਤ ਕੌਰ, ਹਰਵਿੰਦਰ ਕੌਰ, ਬੀਬੀ ਵੀਰੋ, ਚਰਨਜੀਤ ਸਿੰਘ ਮੀਤ ਪ੍ਰਧਾਨ, ਸੰਜੀਵ ਕੁਮਾਰ ਮੱਗੂ, ਅੰਗਰੇਜ਼ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ, ਸਵਰਨਜੀਤ ਸਿੰਘ, ਗੁਰਬੀਰ ਸਿੰਘ, ਸਲਵਿੰਦਰ ਸਿੰਘ ਲੱਡੂ, ਦਿਲਬਾਗ ਸਿੰਘ, ਸੁਖਚੈਨ ਸਿੰਘ, ਸੁਖਜੀਤ ਸਿੰਘ, ਸੁਰਿੰਦਰ ਸਿੰਘ, ਗੁਰਭੇਜ ਸਿੰਘ, ਕਾਰਜ ਸਿੰਘ, ਰਘਬੀਰ ਸਿੰਘ, ਰਵਿੰਦਰ ਸਿੰਘ, ਬੱਚਿਤਰ ਸਿੰਘ, ਜੁਗਰਾਜ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ, ਲਖਵਿੰਦਰ ਸਿੰਘ, ਯਸ਼ਪਾਲ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।


Related News