ਜਲੰਧਰ ''ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ ਅਲਟੀਮੇਟਮ

Friday, May 15, 2026 - 02:33 PM (IST)

ਜਲੰਧਰ ''ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ ਅਲਟੀਮੇਟਮ

ਜਲੰਧਰ (ਸੋਨੂੰ)- ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੇ ਸ਼ੁੱਕਰਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਜਲੰਧਰ ਦੇ ਡਿਪੋ-1 ਅਤੇ 2 ਵਿੱਚ ਹੜਤਾਲ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੀਆਂ ਨਵੀਂਆਂ ਨੀਤੀਆਂ ਦਾ ਵਿਰੋਧ ਕਰਦਿਆਂ ਫ਼ੈਸਲਿਆਂ ਦੀਆਂ ਕਾਪੀਆਂ ਸਾੜੀਆਂ ਅਤੇ ਸੂਬੇ ਦੇ ਸਾਰੇ 27 ਡਿਪੂਆਂ 'ਤੇ ਗੇਟ ਰੈਲੀਆਂ ਕੀਤੀਆਂ।

ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ ਕੇ...

ਵਿਰੋਧ ਦੇ ਮੁੱਖ ਕਾਰਨ ਅਤੇ ਮੰਗਾਂ
ਯੂਨੀਅਨ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਰਾੜ ਅਤੇ ਜਨਰਲ ਸਕੱਤਰ ਚਾਨਣ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ 'ਡੈੱਡ ਕੈਡਰ' ਪਾਲਿਸੀ ਵਿਭਾਗ ਦੇ ਹੋਂਦ ਲਈ ਖ਼ਤਰਾ ਹੈ। ਇਸ ਨੀਤੀ ਤਹਿਤ ਜੇਕਰ ਕੋਈ ਪੱਕਾ ਮੁਲਾਜ਼ਮ ਰਿਟਾਇਰ ਹੁੰਦਾ ਹੈ, ਤਾਂ ਉਸ ਦੀ ਪੋਸਟ ਹਮੇਸ਼ਾ ਲਈ ਖ਼ਤਮ ਕਰ ਦਿੱਤੀ ਜਾਵੇਗੀ।

PunjabKesari

ਨਿੱਜੀਕਰਨ ਦਾ ਵਿਰੋਧ: ਸਰਕਾਰ ਨਵੀਆਂ ਸਰਕਾਰੀ ਬੱਸਾਂ ਪਾਉਣ ਦੀ ਬਜਾਏ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਨੂੰ ਉਤਸ਼ਾਹਤ ਕਰ ਰਹੀ ਹੈ।
ਭੱਤਿਆਂ ਅਤੇ ਤਰੱਕੀ ਦੀ ਘਾਟ: ਨਵੀਂ ਪਾਲਿਸੀ ਵਿੱਚ ਮੁਲਾਜ਼ਮਾਂ ਲਈ ਤਰੱਕੀ (ਪ੍ਰਮੋਸ਼ਨ) ਦਾ ਕੋਈ ਪ੍ਰਬੰਧ ਨਹੀਂ ਹੈ ਅਤੇ 58 ਸਾਲ ਦੀ ਉਮਰ ਤੋਂ ਬਾਅਦ ਉਨ੍ਹਾਂ ਨੂੰ ਬਿਨਾਂ ਕਿਸੇ ਡੀ. ਏ. (DA) ਜਾਂ ਟੀ. ਏ. (TA) ਦੇ ਸਿਰਫ਼ 3 ਫ਼ੀਸਦੀ ਸਾਲਾਨਾ ਵਾਧੇ ਦੇ ਭਰੋਸੇ ਰਿਟਾਇਰ ਕਰ ਦਿੱਤਾ ਜਾਵੇਗਾ। ਆਗੂਆਂ ਨੇ ਦੋਸ਼ ਲਾਇਆ ਕਿ ਵਿਰੋਧ ਕਰਨ ਵਾਲੇ ਵਰਕਰਾਂ 'ਤੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ

ਸਰਕਾਰ ਨੂੰ ਅਲਟੀਮੇਟਮ: ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪਹਿਲਾਂ 15 ਮਈ ਦੀ ਮੀਟਿੰਗ ਤੈਅ ਕੀਤੀ ਸੀ ਪਰ ਵਿਭਾਗ ਨੇ ਕੁਝ ਆਗੂਆਂ ਨੂੰ ਵੱਖਰੇ ਤੌਰ 'ਤੇ ਲਿਜਾ ਕੇ ਸਮਾਂ ਬਦਲ ਦਿੱਤਾ। ਹੁਣ ਮੁੱਖ ਮੰਤਰੀ ਨਾਲ 18 ਮਈ ਨੂੰ ਮੀਟਿੰਗ ਤੈਅ ਹੋਈ ਹੈ। ਯੂਨੀਅਨ ਨੇ ਸਾਫ਼ ਚਿਤਾਵਨੀ ਦਿੱਤੀ ਹੈ ਕਿ ਜੇਕਰ 18 ਮਈ ਦੀ ਮੀਟਿੰਗ ਵਿੱਚ ਕੋਈ ਠੋਸ ਨਤੀਜਾ ਨਾ ਨਿਕਲਿਆ ਅਤੇ 'ਡੈੱਡ ਕੈਡਰ' ਪਾਲਿਸੀ ਰੱਦ ਨਾ ਕੀਤੀ ਗਈ ਤਾਂ ਪੂਰੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਪ੍ਰਦਰਸ਼ਨ ਕਾਰਨ ਬੱਸ ਅੱਡਿਆਂ 'ਤੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News