ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ

Thursday, Aug 30, 2018 - 01:01 AM (IST)

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ

 ਬਟਾਲਾ,   (ਬੇਰੀ)-  ਅੱਜ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਰੋਡਵੇਜ਼ ਬਟਾਲਾ ਦੇ ਕਾਮਿਆਂ ਨੇ ਦੋ ਘੰਟੇ ਲਈ ਰੋਸ ਪ੍ਰਦਰਸ਼ਨ ਕੀਤਾ ਤੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ। 
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਗੁਰਜੀਤ ਸਿੰਘ ਘੋਡ਼ੇਵਾਹ ਤੇ ਸੂਬਾਈ ਚੇਅਰਮੈਨ ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ 31 ਜੁਲਾਈ 2018 ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਉੱਚ ਅਧਿਕਾਰੀਆਂ ਦੀ ਹਾਜ਼ਰੀ ’ਚ ਜੋ ਮੰਗਾਂ ’ਤੇ ਸਹਿਮਤੀ ਬਣੀ ਸੀ, ਜਿਵੇਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਤਨਖਾਹ ’ਚ ਵਾਧਾ, ਪੰਜਾਬ ਤੇ ਹਰਿਆਣÎਾ ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨਾ, ਨਵੀਂ ਟਰਾਂਸਪੋਰਟ ਨੀਤੀ ਨੂੰ ਲਾਗੂ ਕਰਨਾ, ਪੰਜਾਬ ਰੋਡਵੇਜ਼ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਮੁਫਤ ਸਫਰ ਦਾ ਪੱਤਰ ਜਾਰੀ ਕਰਨਾ, ਵਰਕਰਾਂ ਦੀ ਤਰੱਕੀ ’ਚ ਸਮਾਂ-ਸੀਮਾ ਘੱਟ ਕਰਨੀ, ਸਾਰੀਆਂ ਕੈਟਾਗਰੀਆਂ ਦੀ ਤਰੱਕੀ ਜਲਦ ਕਰਨੀ ਆਦਿ ਮੰਨਣ ਲਈ ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿੱਤਾ ਸੀ ਪਰ ਇਕ ਵੀ ਮੰਗ ਨਹੀਂ ਮੰਨੀ ਗਈ, ਸਗੋਂ ਉਲਟਾ ਮੁਲਾਜ਼ਮਾਂ ਦੀਆਂ ਜਾਇਜ਼ ਬਦਲੀਆਂ ਵੀ ਰੋਕ ਦਿੱਤੀਆਂ ਗਈਆਂ। ਇਸ ਕਾਰਨ ਅੱਜ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ 11 ਸਤੰਬਰ ਨੂੰ ਸਾਰੇ ਡਿਪੂਆਂ ’ਤੇ ਗੇਟ ਰੈਲੀਆਂ ਤੇ 13 ਸਤੰਬਰ ਨੂੰ ਜਲੰਧਰ ’ਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਟਰਾਂਸਪੋਰਟ ਮੰਤਰੀ ਨੇ ਅਡ਼ੀਅਲ ਵਤੀਰਾ ਜਾਰੀ ਰੱਖਿਆ ਤਾਂ ਦੀਨਾਨਗਰ ਹਲਕੇ ’ਚ ਰੈਲੀ ਕੀਤੀ ਜਾਵੇਗੀ ਤੇ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਜਾਵੇਗਾ। 
ਇਸ ਮੌਕੇ ਬਲਜੀਤ ਸਿੰਘ ਪ੍ਰਧਾਨ, ਸੁੱਚਾ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਵੱਸਣ ਸਿੰਘ, ਸਤਿੰਦਰ ਸਿੰਘ, ਰਵਿੰਦਰ ਸਿੰਘ, ਕੁਲਵੰਤ ਸਿੰਘ, ਭਜਨ ਸਿੰਘ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਰਣਜੋਤ ਸਿੰਘ, ਜਗਦੀਪ ਕੌਰ, ਬਲਦੇਵ ਸਿੰਘ ਮਕੈਨਿਕ, ਬਲਵਿੰਦਰ ਸਿੰਘ ਕੈਸ਼ੀਅਰ ਆਦਿ ਹਾਜ਼ਰ ਸਨ। 


Related News