ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ

Wednesday, Apr 09, 2025 - 08:49 AM (IST)

ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ

ਵੈੱਬ ਡੈਸਕ: ਪੰਜਾਬ ਰੋਡਵੇਜ਼ ਦੀ ਬੱਸ ਨਾਲ ਕਰਨਾਲ ਵਿਚ ਭਿਆਨਕ ਹਾਦਸਾ ਵਾਪਰ ਗਿਆ ਹੈ। ਦਿੱਲੀ ਤੋਂ ਲੁਧਿਆਣਾ ਆ ਰਹੀ ਬੱਸ ਦੀ ਇਕ ਕ੍ਰੇਨ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਬੱਸ ਵਿਚ ਕਈ ਸਵਾਰੀਆਂ ਸਵਾਰ ਸਨ। ਇਸ ਹਾਦਸੇ ਮਗਰੋਂ ਹਾਈਵੇਅ 'ਤੇ ਭਾਜੜਾਂ ਪੈ ਗਈਆਂ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੀ ਇਹ ਬੱਸ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ। ਬੀਤੀ ਦੇਰ ਰਾਤ ਨੂੰ ਜਦੋਂ ਉਹ ਹਰਿਆਣਾ ਦੇ ਕਰਨਾਲ ਵਿਚ ਪਹੁੰਚੀ ਤਾਂ ਉੱਥੇ ਰਿੰਗ ਰੋਡ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਕਾਰਨ ਬੱਸ ਮੋੜ ਕੱਟ ਰਹੀ ਸੀ ਕਿ ਅਚਾਨਕ ਉਸ ਦੀ ਕ੍ਰੇਨ ਨਾਲ ਟੱਕਰ ਹੋ ਗਈ। ਇਸ ਬੱਸ ਵਿਚ ਕਈ ਸਵਾਰੀਆਂ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਬੱਸ ਦਾ ਡਰਾਈਵਰ ਵਿਚ ਹੀ ਫੱਸ ਗਿਆ, ਜਿਸ ਨੂੰ ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮਾਂ ਤੇ ਲੋਕਾਂ ਨੇ ਬੜੀ ਜੱਦੋ-ਜਹਿਦ ਤੋਂ ਬਾਅਦ ਬਾਹਰ ਕੱਢਿਆ। ਹਾਦਸੇ ਵਿਚ 10 ਤੋਂ 15 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚੋਂ 3 ਤੋਂ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 

ਦੂਜੇ ਪਾਸੇ ਕ੍ਰੇਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਕਾਰਨ ਹਾਈਵੇਅ 'ਤੇ ਆਵਾਜਾਈ ਵੀ ਪ੍ਰਭਾਵਿਤ ਹੋ ਗਈ,  ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। ਪੁਲਸ ਫ਼ਰਾਰ ਕ੍ਰੇਨ ਚਾਲਕ ਦੀ ਭਾਲ ਕਰ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ

ਮੌਕੇ 'ਤੇ ਪਹੁੰਚੇ ਪੁਲਸ ਜਾਂਚ ਅਧਿਕਾਰੀ ਗੌਰਵ ਪੁਨੀਆ ਨੇ ਦੱਸਿਆ ਕਿ ਹਾਦਸੇ ਵਿਚ 10 ਤੋਂ 15 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ 3-4 ਲੋਕ ਗੰਭੀਰ ਜ਼ਖ਼ਮੀ ਹਨ। ਬੱਸ ਦਾ ਚਾਲਕ ਵੀ ਬੱਸ ਵਿਚ ਫਸਿਆ ਹੋਇਆ ਸੀ, ਜਿਸ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕ੍ਰੇਨ ਚਾਲਕ ਫ਼ਰਾਰ ਹੋ ਚੁੱਕਿਆ ਹੈ। ਬੱਸ ਚਾਲਕ ਦੇ ਇਲਾਜ ਮਗਰੋਂ ਉਸ ਦੇ ਬਿਆਨ ਲਏ ਜਾਣਗੇ ਤੇ ਫ਼ਿਰ ਬਣਦੀ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News