ਅੱਜ 2 ਘੰਟੇ ਹੋਵੇਗਾ ਬੱਸਾਂ ਦਾ ਚੱਕਾ ਜਾਮ
Wednesday, Feb 21, 2018 - 11:20 AM (IST)

ਜਲੰਧਰ (ਪੁਨੀਤ)— ਪੈਂਡਿੰਗ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ ਕਰਮਚਾਰੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ 21 ਫਰਵਰੀ ਨੂੰ 2 ਘੰਟਿਆਂ ਲਈ ਬੱਸਾਂ ਦਾ ਚੱਕਾ ਜਾਮ ਕਰਦੇ ਹੋਏ ਬੱਸ ਅੱਡੇ 'ਚ ਹੜਤਾਲ ਕੀਤੀ ਜਾਵੇਗੀ। 12 ਤੋਂ 2 ਵਜੇ ਤੱਕ ਬੱਸ ਅੱਡਾ ਬੰਦ ਕਰ ਕੇ ਸਰਕਾਰ ਦੀਆਂ ਨੀਤੀਆਂ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਅਤੇ ਪੈਨਸ਼ਨਰਜ਼ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਰਮਚਾਰੀਆਂ 'ਚ ਰੋਸ ਹੈ। ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਮੀਟਿੰਗ ਵਿਚ ਮੰਗ ਰੱਖਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਮੁੱਖ ਮੰਤਰੀ ਜਲਦੀ ਪੂਰਾ ਕਰਨ।