ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਜੰਮ ਕੇ ਵਰਸੇ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼

Wednesday, Jan 07, 2026 - 01:14 PM (IST)

ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਜੰਮ ਕੇ ਵਰਸੇ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼

ਰੂਪਨਗਰ (ਵਿਜੇ ਸ਼ਰਮਾ)- ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੀਤੇ ਦਿਨ ਪੰਜਾਬ ਭਰ ਦੇ ਡਿੱਪੂਆਂ ’ਤੇ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਸਥਾਨਕ ਡਿਪੂ ’ਤੇ ਵੀ ਰੈਲੀ ਦੌਰਾਨ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕੱਚੇ ਕਰਮਚਾਰੀ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਸਮੇਂ-ਸਮੇਂ ਦੀਆਂ ਸਰਕਾਰਾਂ ਟਾਲਮਟੋਲ ਦੀ ਨੀਤੀ ਅਪਣਾਉਂਦੀਆਂ ਰਹੀਆਂ ਹਨ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਵਾਪਰੇ ਭਿਆਨਕ ਹਾਦਸੇ 'ਚ ਪਤੀ-ਪਤਨੀ ਦੀ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

ਮੌਜੂਦਾ ਸਰਕਾਰ ਵੱਲੋਂ ਚਾਰ ਸਾਲ ਬੀਤਣ ਦੇ ਬਾਵਜੂਦ ਇਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਸਰਕਾਰ ਨਾਲ ਲਗਭਗ 60 ਮੀਟਿੰਗ ਹੋ ਚੁੱਕੀਆਂ ਹਨ ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ ਨਾਲ ਵੀ 2-3 ਮੀਟਿੰਗਾਂ ਹੋ ਚੁੱਕੀਆਂ ਹਨ। ਮੁੱਖ ਮੰਤਰੀ ਪੰਜਾਬ ਨੇ 1 ਮਹੀਨੇ ਦੇ ਵਿਚ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਸੀ ਉਸ ਲਿਖਤੀ ਦਿੱਤੇ ਭਰੋਸੇ ਨੂੰ ਵੀ ਅੱਜ 1 ਸਾਲ 6 ਮਹੀਨੇ ਬੀਤ ਚੁੱਕੇ ਹਨ ਪਰ ਅੱਜ ਤੱਕ ਨਾ ਤਾਂ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪਾਲਿਸੀ ਬਣਾਈ ਗਈ ਹੈ ਨਾ ਹੀ ਆਊਟ ਸੌਰਸ ਨੂੰ ਕੰਟਰੈਕਟ ਤੇ ਕਰਨ ਦੀ ਪਾਲਿਸੀ ਬਣਾਈ ਗਈ ਹੈ।

ਸਗੋਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰਦੇ ਕਰਮਚਾਰੀਆਂ ਨੂੰ ਨਾਜਾਇਜ਼ ਪਰਚੇ ਪਾਕੇ 307 ਧਾਰਾਵਾਂ ਤਹਿਤ ਜੇਲਾਂ ਵਿਚ ਸੁੱਟਿਆ ਗਿਆ। ਉਨ੍ਹਾਂ ਕਿਹਾ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਰਾਹੀਂ ਵਿਭਾਗ ਦਾ ਨਿੱਜੀਕਰਨ ਕੀਤਾ ਜਾਂ ਰਿਹਾ ਹੈ ਸਰਕਾਰੀ ਬੱਸਾਂ ਦਿਨ ਪ੍ਰਤੀ ਦਿਨ ਘੱਟ ਦੀਆਂ ਜਾਂ ਰਹੀਆ ਹਨ , ਫ੍ਰੀ ਸਫ਼ਰ ਸਹੂਲਤਾਂ ਦੇ 1200 ਕਰੋੜ ਦੇ ਕਰੀਬ ਰੁਪਏ ਪਨਬੱਸ ਅਤੇ ਪੀ. ਆਰ. ਟੀ. ਸੀ. ਵੱਲੋਂ ਸਰਕਾਰ ਪਾਸੋਂ ਬਕਾਇਆ ਰਾਸ਼ੀ ਖੜੀ ਹੈ ਪਰ ਸਰਕਾਰ ਜਾਣਬੁਝ ਕੇ ਟਰਾਂਸਪੋਰਟ ਵਿਭਾਗ ਨੂੰ ਖਤਮ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ ਨੇ ਐਲਾਨੇ ਨਵੇਂ ਅਹੁਦੇਦਾਰ

PunjabKesari

ਉਨ੍ਹਾਂ ਕਿਹਾ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖ਼ਾਹਾਂ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ ਇਸ ਮਹੀਨੇ ਵੀ ਲੋਹੜੀ ਦਾ ਤਿਉਹਾਰ ਹੈ ਪਰ ਤਨਖਾਹਾਂ ਦੀ ਕੋਈ ਉਮੀਦ ਨਹੀਂ ਹੈ। ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਨੂੰ ਲੈ ਕੇ ਵਿਭਾਗਾਂ ਦਾ ਕੀਤਾ ਜਾ ਰਿਹਾ ਨਿੱਜੀਕਰਨ ਦੀ ਲੜਾਈ ਨੂੰ ਲੈ ਕੇ ਕਰਮਚਾਰੀ ਸੰਘਰਸ਼ ਕਰ ਰਹੇ ਸੀ 20 ਸਾਥੀਆਂ ਨੂੰ 307 ਤਹਿਤ ਜੇਲ ਵਿਚ ਬੰਦ ਕੀਤਾ ਗਿਆ ਜਿਸ ਵਿਚੋਂ ਸੰਗਰੂਰ ਵਿਖੇ ਅੱਜ ਵੀ 10 ਸਾਥੀ ਜੇਲ ਵਿਚ ਬੰਦ ਹਨ ਅਤੇ ਸ਼ਾਂਤਮਾਈ ਚੱਲ ਰਹੇ ਸੰਘਰਸ਼ ਨੂੰ ਸਰਕਾਰ ਵੱਲੋਂ ਖੁਦੇੜਣ ਦੀ ਕੋਸ਼ਿਸ਼ ਕੀਤੀ ਗਈ। 
ਉਨ੍ਹਾਂ ਕਿਹਾ ਸਰਕਾਰ ਦੁਆਰਾ ਆਪਣੇ ਚਿਹੇਤਿਆਂ ਨੂੰ ਫਾਇਦਾ ਦੇਣ ਲਈ ਜ਼ੋਰ ਜ਼ਬਰ ਕੀਤਾ ਗਿਆ ਅਤੇ ਕੱਚੇ ਮੁਲਾਜ਼ਮਾਂ ਨਾਲ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕਰਦਿਆਂ ਲੋਕਾਂ ਦੀਆਂ ਆਵਾਜ਼ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਦਬਾਉਣ ਅਤੇ ਲੋਕ ਤੰਤਰ ਦੇ ਵਿਚ ਗੁਲਾਮੀ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਹੀ ਨਹੀਂ ਦਬਾ ਰਹੀ ਬਲਕਿ ਦੇਸ਼ ਦੇ ਥੰਮ ਵਜੋਂ ਕੰਮ ਕਰਦੇ ਪ੍ਰੈੱਸ ਮੀਡੀਆ,ਸੈਂਸਰ ਮੀਡੀਆ ਤੇ ਇਲੈਕਟਰੋਨਿਕ ਮੀਡੀਆ ਤੇ ਵੀ ਨਜਾਇਜ਼ ਪਰਚੇ ਦਰਜ ਕਰ ਕੇ ਡਰ ਪੈਂਦਾ ਕਰ ਕੇ ਪੰਜਾਬ ਦੀ ਪਬਲਿਕ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪੰਜਾਬ ਸਰਕਾਰ ਸਰਕਾਰੀ ਵਿਭਾਗਾ ਦਾ ਭੋਗ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰੀ ਜ਼ਮੀਨਾਂ ਵੇਚ ਰਹੀ ਹੈ। ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਗੇਟ ਰੈਲੀ ’ਤੇ ਬੋਲਦਿਆਂ ਐਲਾਨ ਕੀਤਾ ਕਿ ਗੇਟ ਰੈਲੀ ਉਪਰੰਤ ਸਮੂਹ ਵਰਕਰ ਕਾਲੇ ਬਿੱਲੇ ਲਾਕੇ ਡਿਊਟੀਆਂ ਕਰਨਗੇ ਅਤੇ ਆਜ਼ਾਦ ਦੇਸ਼ ਵਿਚ ਸਰਕਾਰ ਵਿਰੁੱਧ ਗੁਲਾਮ ਮੁਲਾਜ਼ਮ ਹੋਣ ਦਾ ਰੋਸ ਜ਼ਾਹਿਰ ਕਰਨਗੇ। ਜੇਕਰ ਪਨਬਸ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਅਤੇ ਸੰਗਰੂਰ ਜੇਲ ਵਿਚ ਨਾਜਾਇਜ਼ ਬੰਦ ਸਾਥੀਆਂ ਨੂੰ ਤਰੁੰਤ ਰਿਹਾਅ ਨਹੀਂ ਕੀਤਾ ਗਿਆ ਤਾਂ 9 ਜਨਵਰੀ 2026 ਨੂੰ ਸੰਗਰੂਰ ਬੱਸ ਸਟੈਂਡ ਵਿਖੇ ਸ਼ਾਂਤਮਈ ਭਾਰੀ ਵਿਸ਼ਾਲ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦਾ ਬਜਟ ਹੋਵੇਗਾ ਖ਼ਾਸ! ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਤੇ ਅਨੁਸੂਚਿਤ ਜਾਤੀ ਲਈ ਹੋਵੇਗਾ ਸਪੈਸ਼ਲ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News