ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਟਰਾਂਸਪੋਰਟ ਮੰਤਰੀ ਦਾ ਸਾਡ਼ਿਆ ਪੁਤਲਾ

08/29/2018 2:05:54 AM

 ਪਠਾਨਕੋਟ,   (ਸ਼ਾਰਦਾ)-  ਪੰਜਾਬ ਰੋਡਵੇਜ਼ ਦੀ ਸੂਬਾਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਰੋਡਵੇਜ਼ ਵਿਚ ਤਾਇਨਾਤ ਵਰਕਰਾਂ ਨੇ ਲੰਮੇ ਸਮੇਂ ਤੋਂ ਆਪਣੀਅਾਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਟਰਾਂਸਪੋਰਟ ਮੰਤਰੀ ਦੇ ਮੁਲਾਜ਼ਮ ਵਿਰੋਧੀ ਫੈਸਲੇ ਦਾ ਵਿਰੋਧ ਕਰਦਿਅਾਂ ਨਾਅਰੇਬਾਜ਼ੀ ਕੀਤੀ ਤੇ ਪੁਤਲਾ ਸਾਡ਼ਿਆ।  ਪ੍ਰਦਰਸ਼ਨਕਾਰੀ ਪਰਵੀਨ ਕੁਮਾਰ, ਰਾਜ ਕੁਮਾਰ, ਅਮਰਿੰਦਰ ਸਿੰਘ, ਸਰਬਜੀਤ ਸਿੰਘ, ਇਕਬਾਲ ਸਿੰਘ, ਲਖਵਿੰਦਰ ਸਿੰਘ, ਗਗਨਦੀਪ ਸਿੰਘ, ਮਲਕੀਤ ਸਿੰਘ, ਸ਼ਕਤੀ ਲਾਲ, ਰਣਦੀਪ ਸਿੰਘ, ਕਸ਼ਮੀਰ ਸਿੰਘ, ਰਜਨੀ ਸੈਣੀ, ਜਨਕ ਰਾਜ, ਮਨੋਹਰ ਲਾਲ ਆਦਿ ਨੇ ਕਿਹਾ ਕਿ ਪਿਛਲੀ 31 ਜੁਲਾਈ 2018 ਨੂੰ ਹੋਈ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਟਰਾਂਸਪੋਰਟ ਮੰਤਰੀ  ਨਾਲ ਉੱਚ ਅਧਿਕਾਰੀ ਵੀ ਸ਼ਾਮਲ ਹੋਏ ਸਨ, ਜਿਸ ਵਿਚ ਵਰਕਰਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ  ਵਰਕਰ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਟਰਾਂਸਪੋਰਟ ਮੰਤਰੀ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ 11 ਸਤੰਬਰ ਨੂੰ ਸਾਰੇ ਡਿਪੂਆਂ ਵਿਚ ਗੇਟ ਰੈਲੀ ਅਤੇ 13 ਸਤੰਬਰ ਨੂੰ ਜਲੰਧਰ ਵਿਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। 
 ਇਹ ਕੀਤੀਆਂ ਮੰਗਾਂ
 * ਨਵੀਂ ਟਰਾਂਸਪੋਰਟ ਪਾਲਿਸੀ ਲਿਆਂਦੀ ਜਾਵੇ।
 * ਵਰਕਸ਼ਾਪ ਅਤੇ ਇੰਸਪੈਕਟਰਾਂ ਦੀਆਂ ਪ੍ਰਮੋਸ਼ਨਾਂ ਦੀ ਸਮਾਂ-ਸੀਮਾ ਘੱਟ ਕੀਤੀ ਜਾਵੇ।
 *  ਸਾਰੀਆਂ ਸ਼੍ਰੇਣੀਆਂ ਦੀਆਂ ਤਰੱਕੀਆਂ ਛੇਤੀ ਕੀਤੀਆਂ ਜਾਣ।