ਵੱਡੀ ਖ਼ਬਰ: ਪੰਜਾਬ ''ਚ ਰੱਖੜੀ ਤੋਂ 13 ਅਗਸਤ ਤਕ ਮਿਲੇਗੀ ਮੁਫ਼ਤ ਬੱਸ ਸਫਰ ਦੀ ਸਹੂਲਤ

Friday, Aug 08, 2025 - 04:08 PM (IST)

ਵੱਡੀ ਖ਼ਬਰ: ਪੰਜਾਬ ''ਚ ਰੱਖੜੀ ਤੋਂ 13 ਅਗਸਤ ਤਕ ਮਿਲੇਗੀ ਮੁਫ਼ਤ ਬੱਸ ਸਫਰ ਦੀ ਸਹੂਲਤ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਤੋਂ ਪਹਿਲਾਂ ਵੱਡੀ ਰਾਹਤ ਮਿਲੀ ਹੈ। PRTC ਤੇ ਪਨਬੱਸ ਵੱਲੋਂ ਐਲਾਨੀ ਗਈ ਹੜਤਾਲ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਰੱਖੜੀ ਦਾ ਤਿਉਹਾਰ ਹੋਣ ਕਾਰਨ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡੀ ਪ੍ਰੇਸ਼ਾਨੀ ਖੜ੍ਹੀ ਹੋ ਗਈ ਸੀ। ਪਰ ਹੁਣ PRTC ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਆਪਣੀ ਹੜਤਾਲ 13 ਅਗਸਤ ਤਕ ਮੁਲਤਵੀ ਕਰ ਦਿੱਤੀ ਗਈ ਹੈ, ਜਿਸ ਕਾਰਨ ਔਰਤਾਂ ਨੂੰ ਰੱਖੜੀ 'ਤੇ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਵੇਗੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗੈਂਗਰੇਪ! ਘਰ ਦੀਆਂ ਔਰਤਾਂ ਨੇ ਵੀ ਦਿੱਤਾ 'ਕਾਲੀ ਕਰਤੂਤ' 'ਚ ਸਾਥ

ਦਰਅਸਲ, PRTC ਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਤੇ ਅਧਿਕਾਰੀ ਲਗਾਤਾਰ ਉਨ੍ਹਾਂ ਦੀ ਯੂਨੀਅਨ ਦੇ ਸੰਪਰਕ ਵਿਚ ਸਨ। ਉਨ੍ਹਾਂ ਨੂੰ ਦੋ ਮੁੱਖ ਮੰਗਾਂ ਬਾਰੇ ਭਰੋਸਾ ਦੇ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਹੜਤਾਲ 13 ਅਗਸਤ ਤਕ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਇਹ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ 13 ਅਗਸਤ ਤਕ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੜ ਤੋਂ ਹੜਤਾਲ ਕਰ ਦਿੱਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News