ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਪੁਲਸ ਨਾਲ ਝੜਪ, ਅੱਗ ਲੱਗਣ ਨਾਲ ਝੁਲਸਿਆ SHO

Friday, Nov 28, 2025 - 02:55 PM (IST)

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਪੁਲਸ ਨਾਲ ਝੜਪ, ਅੱਗ ਲੱਗਣ ਨਾਲ ਝੁਲਸਿਆ SHO

ਸੰਗਰੂਰ- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਅੱਜ ਹੋਈ ਹੜਤਾਲ ਦੌਰਾਨ ਪੂਰੇ ਸੂਬੇ ਵਿੱਚ ਵੱਡਾ ਹੰਗਾਮਾ ਹੋ ਰਿਹਾ ਹੈ। ਇਸੇ ਵਿਚਾਲੇ ਇਕ ਹੋ ਵੱਡੀ ਖਬਰ ਸਾਹਮਣੇ ਆਈ ਜਦੋਂ ਸੰਗਰੂਰ ਵਿੱਚ ਇਕ ਮੁਲਾਜ਼ਮ ਨੇ ਪੈਟਰੋਲ ਪਾ ਕੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਮੁਲਾਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਧੂਰੀ ਦੇ ਐਸਐਚਓ (SHO) ਝੁਲਸ ਗਏ। ਐਸਐਚਓ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਚਓ ਦੇ ਝੁਲਸਣ ਤੋਂ ਬਾਅਦ, ਪੁਲਸ ਵਾਲਿਆਂ ਨੇ ਰੋਡਵੇਜ਼ ਮੁਲਾਜ਼ਮ ਦੀ ਕਥਿਤ ਤੌਰ 'ਤੇ ਜਮ ਕੇ ਧੁਨਾਈ ਕੀਤੀ।

ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ ਵਰਕਰਾਂ ਤੇ ਪ੍ਰਸ਼ਾਸਨ 'ਚ ਟਕਰਾਅ, ਕਈ ਯੂਨੀਅਨ ਲੀਡਰ ਹਿਰਾਸਤ 'ਚ ਲਏ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਅੱਜ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਖੋਲ੍ਹੇ ਜਾਣੇ ਸਨ ਅਤੇ ਇਸ ਦੇ ਵਿਰੋਧ ਵਿਚ ਪਨਬਸ, ਪੰਜਾਬ ਰੋਡਵੇਜ਼ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਟੈਂਡਰ ਰੱਦ ਕੀਤੇ ਜਾਣ ਅਤੇ ਪੰਜਾਬ ਬੰਦ ਦੀ ਕਾਲ ਦਿੱਤੀ ਸੀ ਪਰ ਟੈਂਡਰ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਮੁੱਖ ਆਗੂਆਂ ਨੂੰ ਪੁਲਸ ਨੇ ਕਾਬੂ ਕਰ ਲਿਆ। ਸੂਬਾ ਪੱਧਰੀ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਯੂਨੀਅਨ ਨੇ ਤੁਰੰਤ ਪ੍ਰਤੀਕਰਮ ਦਿੰਦੇ ਹੋਏ ਪੰਜਾਬ ਭਰ ਦੇ ਬੱਸ ਸਟੈਂਡ ਬੰਦ ਕਰਨ ਦਾ ਐਲਾਨ ਕਰ ਦਿੱਤਾ। ਨਤੀਜੇ ਵਜੋਂ ਸਾਰੇ ਜ਼ਿਲ੍ਹਿਆਂ ਵਿਚ ਸਰਕਾਰੀ ਬੱਸਾਂ ਦਾ ਪਹੀਆ ਪੂਰੀ ਤਰ੍ਹਾਂ ਰੁਕ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੱਛਮੀ ਗੜਬੜੀ ਸਰਗਰਮ, ਵਿਭਾਗ ਨੇ ਮੀਂਹ ਦੇ ਦਿੱਤੇ ਸੰਕੇਤ

 

 


author

Shivani Bassan

Content Editor

Related News