ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
Wednesday, Jun 10, 2026 - 08:10 PM (IST)
ਜਲੰਧਰ (ਪੁਨੀਤ) : ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਹੁਣ ਖ਼ਤਮ ਹੋ ਗਈ ਹੈ। ਸਰਕਾਰ ਤੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵਿਚਕਾਰ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ, ਜਿਸ ਤੋਂ ਬਾਅਦ ਸਾਰੇ ਕਾਮੇ ਆਪਣੀ ਡਿਊਟੀ 'ਤੇ ਪਰਤ ਆਏ ਹਨ। ਹੜਤਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਨੂੰ ਇੱਕ ਮਹੀਨੇ ਦੇ ਅੰਦਰ ਰਿਹਾਅ ਕਰ ਦਿੱਤਾ ਜਾਵੇਗਾ। ਇਹ ਫੈਸਲਾ ਲਿਆ ਗਿਆ ਹੈ ਕਿ ਕਿਲੋਮੀਟਰ ਸਕੀਮ ਦੇ ਤਹਿਤ ਵਿਭਾਗ ਵਿੱਚ ਕੋਈ ਵੀ ਨਵੀਂ ਬੱਸ ਸ਼ਾਮਲ ਨਹੀਂ ਕੀਤੀ ਜਾਵੇਗੀ। ਇਸ ਸਹਿਮਤੀ ਨਾਲ ਰੋਡਵੇਜ਼ ਸੇਵਾਵਾਂ ਮੁੜ ਬਹਾਲ ਹੋ ਗਈਆਂ ਹਨ, ਜਿਸ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੀ ਹੈ।

ਦੱਸ ਦਈਏ ਕਿ ਪੰਜਾਬ 'ਚ ਅੱਜ ਦੁਪਹਿਰ 12 ਵਜੇ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਸੀ। ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾ ਰਹੀ ਸੀ। ਬੱਸਾਂ ਬੰਦ ਹੋਣ ਕਾਰਨ ਪੂਰੇ ਸੂਬੇ 'ਚ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੁਲਾਜ਼ਮਾਂ ਵਲੋਂ ਵੱਖ-ਵੱਖ ਬੱਸ ਅੱਡਿਆਂ 'ਤੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੌਰਾਨ ਸਵਾਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਕਿਉਂ ਹੋਇਆ ਬੱਸਾਂ ਦਾ ਚੱਕਾ ਜਾਮ
10 ਜੂਨ ਤੋਂ ਸੂਬੇ ਭਰ ’ਚ ਪੰਜਾਬ ਰੋਡਵੇਜ਼, ਪਨਬਸ/ਪੀ. ਆਰ. ਟੀ. ਸੀ. ਵੱਲੋਂ ਸੰਕੇਤਕ ਚੱਕਾ ਜਾਮ ਕਰ ਕੇ ਹੜਤਾਲ ਸ਼ੁਰੂ ਕੀਤੀ ਗਈ। ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨਜ਼ਰ-ਅੰਦਾਜ਼ ਕਰ ਕੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਸੀ ਤੇ ਸੰਘਰਸ਼ ਕਰਦੇ ਮੁਲਾਜ਼ਮਾਂ ’ਤੇ ਨਾਜਾਇਜ਼ ਪਰਚੇ ਦਰਜ ਕਰ ਕੇ ਜੇਲ੍ਹਾਂ ’ਚ ਬੰਦ ਕੀਤਾ ਗਿਆ ਸੀ। 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਗਈ ਅਤੇ ਇਕ ਵੀ ਮੁਲਾਜ਼ਮ ਪੱਕਾ ਨਹੀ ਕੀਤਾ ਗਿਆ। ਇਸ ਦੇ ਰੋਸ ’ਚ ਜੱਥੇਬੰਦੀ ਵੱਲੋਂ ਸੰਘਰਸ਼ ਵਿੱਢਿਆ। ਇਸ ਦੇ ਮੱਦੇਨਜ਼ਰ ਅੱਜ ਤੋਂ ਅਣਮਿੱਥੇ ਸਮੇਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
