ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਗ੍ਰਿਫ਼ਤਾਰ, ਕਰਤੂਤ ਜਾਣ ਉਡਣਗੇ ਹੋਸ਼
Monday, Oct 06, 2025 - 06:19 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, ਦੇਖੋ ਪੂਰੀ ਸੂਚੀ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿਚ 1,54,000 ਰੁਪਏ ਹਾਸਲ ਕਰ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਨੇ ਵਿੱਕੀ ਨਿਹੰਗ ਦਾ ਕੀਤਾ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e