ਰਗਬੀ ਖਿਡਾਰਣ ਅਮਨਦੀਪ ਕੌਰ ਦਾ ਬਾਬਾ ਬੰਦਾ ਸਿੰਘ ਬਹਾਦਰ ਐਵਾਰਡ ਨਾਲ ਕੀਤਾ ਵਿਸ਼ੇਸ਼ ਸਨਮਾਨ
Saturday, Oct 25, 2025 - 12:35 PM (IST)
ਫ਼ਤਹਿਗੜ੍ਹ ਸਾਹਿਬ (ਵਿਪਨ): ਪੰਜਾਬ ਦੀ ਪ੍ਰਸਿੱਧ ਰਗਬੀ ਖਿਡਾਰਨ ਅਮਨਦੀਪ ਕੌਰ ਨੂੰ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਲਈ ਬਾਬਾ ਬੰਦਾ ਸਿੰਘ ਬਹਾਦਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵੱਲੋਂ ਵਿਸ਼ੇਸ਼ ਸਮਾਰੋਹ ਦੌਰਾਨ ਪ੍ਰਦਾਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਮਾਪਿਆਂ ਨੇ ਚਿੱਟੇ ਖ਼ਾਤਰ ਕਬਾੜੀਏ ਨੂੰ ਵੇਚ ਦਿੱਤੀ ਔਲਾਦ ਤੇ ਫ਼ਿਰ...
ਇਸ ਮੌਕੇ ਡਾ. ਹਰਬੰਸ ਲਾਲ ਅਤੇ ਹੋਰ ਇਲਾਕਾ ਨਿਵਾਸੀਆਂ ਨੇ ਅਮਨਦੀਪ ਕੌਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਨਾ ਸਿਰਫ਼ ਆਪਣੇ ਬਾਜੀਗਰ ਵਣਜਾਰਾ ਭਾਈਚਾਰੇ ਦਾ ਮਾਣ ਵਧਾਉਣ ਵਿਚ ਸਫਲ ਰਹੀ ਹੈ, ਸਗੋਂ ਉਸ ਨੇ ਪੂਰੇ ਪੰਜਾਬ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਅਮਨਦੀਪ ਕੌਰ ਦੀ ਮਿਹਨਤ ਅਤੇ ਜਜ਼ਬੇ ਨੇ ਇਹ ਸਾਬਤ ਕੀਤਾ ਹੈ ਕਿ ਜੇ ਹੌਸਲਾ ਮਜ਼ਬੂਤ ਹੋਵੇ ਤਾਂ ਕਿਸੇ ਵੀ ਖੇਤਰ ਵਿਚ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ। ਡਾ. ਹਰਬੰਸ ਲਾਲ ਨੇ ਦੱਸਿਆ ਕਿ ਅਮਨਦੀਪ ਕੌਰ ਦਾ ਇੰਡੀਆ ਟੀਮ ਵਿਚ ਚੋਣ ਹੋਣਾ ਪੰਜਾਬ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਅਗਾਂਹ ਅੰਤਰਰਾਸ਼ਟਰੀ ਪੱਧਰ ’ਤੇ ਖੇਡੇ ਜਾਂ ਨਾ ਖੇਡੇ, ਉਸ ਨੇ ਪੰਜਾਬ ਲਈ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ 3 ਹੋਰ ਅਫ਼ਸਰ CBI ਦੀ ਰਡਾਰ 'ਤੇ! ਹੋਣ ਜਾ ਰਹੀ ਵੱਡੀ ਕਾਰਵਾਈ
ਇਸ ਮੌਕੇ ਖਿਡਾਰਨ ਅਮਨਦੀਪ ਕੌਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਦੀਆਂ ਉਪਲਬਧੀਆਂ ਦੇ ਮੱਦੇਨਜ਼ਰ ਉਸ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਤਜਰਬੇ ਨਾਲ ਹੋਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਸਕੇ।
