ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਇਹ ਨਿਯਮ, ਸਖ਼ਤੀ ਦੇ ਨਾਲ ਹੋਣਗੇ ਭਾਰੀ ਜੁਰਮਾਨੇ
Friday, Jun 30, 2023 - 06:35 PM (IST)
ਚੰਡੀਗੜ੍ਹ : ਪੰਜਾਬ ਵਿਚ ਜੁਲਾਈ ਤੋਂ ਕਈ ਨਿਯਮ ਬਦਲ ਰਹੇ ਹਨ। ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਾ ਲਗਾਉਣ ਵਾਲਿਆਂ ਅਤੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਨਾ ਕਰਵਾਉਣ ਵਾਲਿਆਂ ਨੂੰ ਭਾਰੀ ਭਰਕਮ ਜੁਰਮਾਨਾਂ ਭਰਨਾ ਪਵੇਗਾ। ਇਸ ਸਬੰਧੀ ਸਰਕਾਰ ਵਲੋਂ ਬਕਾਇਦਾ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਕੋਈ ਹੁਕਮਾਂ ਦੀ ਉਲੰਘਣਾ ਕਰਨਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਸਖ਼ਤ ਕਦਮ, ਜਾਰੀ ਕੀਤੇ ਇਹ ਹੁਕਮ
ਹਾਈ ਸਕਿਓਰਿਟੀ ਨੰਬਰ ਪਲੇਟ
ਇਕ ਜੁਲਾਈ ਤੋਂ ਸੂਬੇ ਭਰ ਵਿਚ ਹਾਈ ਸਕਿਓਰਿਟੀ ਨੰਬਰ ਪਲੇਟ ਨਾ ਲਗਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਜਾਣਗੇ। ਟ੍ਰਾਂਸਪੋਰਟ ਵਿਭਾਗ ਵਲੋਂ ਇਸ ਬਾਬਤ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੀ ਡੈੱਡਲਾਈਨ 30 ਜੂਨ ਨੂੰ ਖ਼ਤਮ ਹੋ ਰਹੀ ਹੈ। ਇਸ ਤੋਂ ਬਾਅਦ ਦੋ ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਇਸ ਤੋਂ ਇਲਾਵਾ ਪੈਨਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣਾ ਜ਼ਰੂਰੀ ਹੈ। ਸਾਰੇ ਕਰਦਾਤਾਵਾਂ ਲਈ 1 ਜੁਲਾਈ ਤੋਂ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣਾ ਲਾਜ਼ਮੀ ਹੈ। ਅਜਿਹਾ ਨਾ ਕਰਨ ’ਤੇ 10 ਹਜ਼ਾਰ ਰੁਪਏ ਤਕ ਦਾ ਜੁਰਮਾਨਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ, ਕੇਂਦਰ ਨੇ ਮੰਗੀਆਂ ਅਰਜ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani