ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ
Sunday, Oct 11, 2026 - 12:26 PM (IST)
ਕਾਦੀਆਂ (ਜ਼ੀਸ਼ਾਨ): ਕਾਦੀਆਂ ਸ਼ਹਿਰ ਨਾਲ ਸਬੰਧਤ 9 ਸਾਲਾ ਬੱਚੇ ਮਿਹਰਦੀਪ ਸਿੰਘ ਨੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਵਿਸ਼ਵ ਰਿਕਾਰਡ ਆਪਣੇ ਨਾਂ ਕੀਤਾ ਹੈ। ਮਿਹਰਦੀਪ ਸਿੰਘ ਨੇ ਮਹਿਜ਼ 1 ਮਿੰਟ ਅਤੇ 43 ਸਕਿੰਟਾਂ ਵਿਚ ਸਕ੍ਰੀਨ ’ਤੇ ਦਿਖਾਏ ਗਏ 50 ਦੇਸ਼ਾਂ ਦੇ ਝੰਡਿਆਂ ਦੀ ਸਹੀ ਪਛਾਣ ਕਰ ਕੇ ਉਨ੍ਹਾਂ ਦੇ ਨਾਂ ਦੱਸੇ। ਉਸ ਦੀ ਇਸ ਪ੍ਰਾਪਤੀ ਨੂੰ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਜ਼ ਵੱਲੋਂ ਵਿਸ਼ਵ ਰਿਕਾਰਡ ਵਜੋਂ ਮਾਨਤਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਗੱਡੀਆਂ ਦਾ ਵਜ਼ਨ ਕਰਵਾਉਣ 'ਤੇ ਚੱਲੀਆਂ ਦਰਜਨ ਤੋਂ ਵੱਧ ਗੋਲੀਆਂ, ਦਹਿਲਿਆ ਇਹ ਇਲਾਕਾ
ਪ੍ਰਾਪਤ ਜਾਣਕਾਰੀ ਅਨੁਸਾਰ ਮਿਹਰਦੀਪ ਸਿੰਘ ਨੇ ਪ੍ਰੀ-ਟੀਨ ਵਰਗ ਵਿਚ 50 ਦੇਸ਼ਾਂ ਦੇ ਝੰਡਿਆਂ ਦੀ ਸਭ ਤੋਂ ਤੇਜ਼ੀ ਨਾਲ ਪਛਾਣ ਕਰਨ ਦਾ ਰਿਕਾਰਡ ਬਣਾਇਆ ਹੈ। ਉਸ ਨੇ ਆਪਣੇ ਪਰਿਵਾਰ ਦੇ ਨਾਲ-ਨਾਲ ਕਾਦੀਆਂ ਸ਼ਹਿਰ, ਪੰਜਾਬ ਅਤੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਲਈ ਮਿਹਰਦੀਪ ਸਿੰਘ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
ਇਸ ਮੌਕੇ ਮਿਹਰਦੀਪ ਸਿੰਘ ਦੇ ਪਿਤਾ ਭਲਿੰਦਰ ਸਿੰਘ ਅਤੇ ਮਾਤਾ ਸਿਮਰਨਜੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਮਿਹਰਦੀਪ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦਾ ਹੋਇਆ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗਾ ਅਤੇ ਦੇਸ਼ ਦਾ ਨਾਂ ਹੋਰ ਉੱਚਾ ਕਰੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
