ਹੁਣ ਪੰਜਾਬ ਦਾ ਸਭ ਤੋਂ ਵੱਡਾ Highway ਕੀਤਾ ਗਿਆ ਜਾਮ, ਟਰੱਕ ਵਾਲਿਆਂ ਦਾ ਪੁਲਸ ਨਾਲ ਪਿਆ ਪੇਚਾ (ਵੀਡੀਓ)
Wednesday, Jan 03, 2024 - 03:56 PM (IST)
ਲੁਧਿਆਣਾ : ਟਰੱਕ ਡਰਾਈਵਰਾਂ ਵੱਲੋਂ 'ਹਿੱਟ ਐਂਡ ਰਨ' ਮਾਮਲੇ ਨੂੰ ਲੈ ਕੇ ਜਲੰਧਰ ਤੋਂ ਬਾਅਦ ਲੁਧਿਆਣਾ 'ਚ ਵੀ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਡਰਾਈਵਰਾਂ ਨੇ ਢੰਡਾਰੀ ਪੁਲ ਨੇੜੇ ਪੰਜਾਬ ਦਾ ਸਭ ਤੋਂ ਵੱਡਾ ਦਿੱਲੀ ਹਾਈਵੇਅ ਜਾਮ ਕਰ ਦਿੱਤਾ। ਇਸ ਦੌਰਾਨ ਏ. ਸੀ. ਪੀ. ਸੰਦੀਪ ਬਡੇਰਾ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਇਆ। ਹਾਲਾਂਕਿ ਪੁਲਸ ਦੀ ਕਈ ਪ੍ਰਦਰਸ਼ਨਕਾਰੀਆਂ ਨਾਲ ਬਹਿਸ ਵੀ ਹੋ ਗਈ, ਜਿਸ ਤੋਂ ਬਾਅਦ ਸੜਕ ਨੂੰ ਕਲੀਅਰ ਕਰਵਾਇਆ ਗਿਆ। ਹਾਈਵੇਅ ਜਾਮ ਹੋਣ ਕਾਰਨ 3 ਤੋਂ 4 ਕਿਲੋਮੀਟਰ ਲੰਬਾ ਜਾਮ ਲੱਗ ਗਿਆ ਅਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਇਸ ਨੂੰ ਤੁਰੰਤ ਏ. ਸੀ. ਪੀ. ਨੇ ਮੌਕੇ 'ਤੇ ਖੁੱਲ੍ਹਵਾਇਆ। ਇਸ ਤੋਂ ਪਹਿਲਾਂ ਟਰੱਕ ਡਰਾਈਵਰਾਂ ਵਲੋਂ ਜਲੰਧਰ ਦੇ ਰਾਮਾ ਮੰਡੀ 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ, ਜਿੱਥੋਂ ਪੁਲਸ ਨੇ ਟਰੱਕ ਆਪਰੇਟਰਾਂ ਦੇ ਪ੍ਰਧਾਨ ਹੈਪੀ ਸੰਧੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ, ਡਰਾਈਵਰਾਂ ਨੇ ਲਿਆ ਇਹ ਫ਼ੈਸਲਾ (ਵੀਡੀਓ)
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਬੀਤੇ ਦਿਨ ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਨਜ਼ਰ ਆ ਰਹੀ ਹੈ। ਦਰਅਸਲ ਲੋਕਾਂ ਵਿਚ ਇਹ ਗੱਲ ਫੈਲ ਗਈ ਸੀ ਕਿ ਹੜਤਾਲ ਕਾਰਨ ਪੈਟਰੋਲ ਪੰਪਾਂ ’ਤੇ ਤੇਲ ਮੁੱਕ ਰਿਹਾ ਹੈ। ਇਸ ਲਈ ਲੋਕ ਵਾਹਨਾਂ ’ਤੇ ਤੇਲ ਪੁਆਉਣ ਲਈ ਲੰਬੀਆਂ ਕਤਾਰਾਂ ’ਚ ਲੱਗੇ ਰਹੇ। ਪੰਜਾਬ ’ਚ ਬੱਸ ਸੇਵਾ ’ਤੇ ਵੀ ਅਸਰ ਪੈ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ ਕੋਲਡ ਡੇਅ ਦਾ Alert, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਹਿਮਾਚਲ ਦੇ ਕਾਂਗੜਾ ਵਿਚ ਬੱਸ ਸੇਵਾਵਾਂ, ਵਸਤਾਂ ਦੀ ਸਪਲਾਈ ਅਤੇ ਸਕੂਲ ਬੱਸ ਸੇਵਾ ਪ੍ਰਭਾਵਿਤ ਹੋਈ। ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਬਠਿੰਡਾ ਅਤੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਵੀ ਪੈਟਰੋਲ ਪੰਪਾਂ ’ਤੇ ਲੰਬੀਆਂ ਕਤਾਰਾਂ ਲੱਗਣ ਦੀਆਂ ਰਿਪੋਰਟਾਂ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8