ਪੰਜਾਬ ਦੀ ਧੀ ਨੇ ਕਰਵਾਈ ਬੱਲੇ-ਬੱਲੇ, ਹਿਮਾਚਲ 'ਚ ਬਣੀ ਜੱਜ, ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

Tuesday, Sep 30, 2025 - 11:08 AM (IST)

ਪੰਜਾਬ ਦੀ ਧੀ ਨੇ ਕਰਵਾਈ ਬੱਲੇ-ਬੱਲੇ, ਹਿਮਾਚਲ 'ਚ ਬਣੀ ਜੱਜ, ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

ਬਠਿੰਡਾ (ਵਿਜੇ ਵਰਮਾ) : ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਕਸਬੇ ਦੀ ਧੀ ਤਾਨੀਆ ਨੇ ਹਿਮਾਚਲ ਪ੍ਰਦੇਸ਼ ਨਿਆਇਕ ਸੇਵਾਵਾਂ ਦੀ ਪ੍ਰੀਖਿਆ 'ਚ ਅੱਠਵਾਂ ਸਥਾਨ ਪ੍ਰਾਪਤ ਕਰਕੇ ਪੂਰੇ ਖੇਤਰ ਦਾ ਮਾਣ ਵਧਾਇਆ ਹੈ। ਤਾਨੀਆ ਪਹਿਲਾਂ ਬਠਿੰਡਾ ਬਾਰ ਕੌਂਸਲ ਦੀ ਮੈਂਬਰ ਵਜੋਂ ਸੇਵਾ ਨਿਭਾਅ ਰਹੀ ਸੀ ਅਤੇ ਵਕੀਲ ਵਜੋਂ ਪ੍ਰੈਕਟਿਸ ਕਰ ਰਹੀ ਸੀ। ਹੁਣ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਉਹ ਨਿਆਇਕ ਅਧਿਕਾਰੀ (ਜੱਜ) ਵਜੋਂ ਅਹੁਦਾ ਸੰਭਾਲੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਬਿਜਲੀ ਦੇ ਬਿੱਲ ਹੁਣ...

ਤਾਨੀਆ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਰਾਕੇਸ਼ ਕੁਮਾਰ ਅਤੇ ਰੇਖਾ ਰਾਣੀ ਨੂੰ ਦਿੱਤਾ। ਉਸਨੇ ਕਿਹਾ ਕਿ ਉਨ੍ਹਾਂ ਦੇ ਸਮਰਥਨ ਅਤੇ ਆਸ਼ੀਰਵਾਦ ਤੋਂ ਬਿਨਾਂ ਇਹ ਸੰਭਵ ਨਹੀਂ ਸੀ। ਤਾਨੀਆ ਲਈ ਵਧਾਈ ਸੰਦੇਸ਼ਾਂ ਦਾ ਮੀਂਹ ਵਰ੍ਹਿਆ ਹੈ। ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਤਾਨੀਆ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਬਠਿੰਡਾ ਦੀਆਂ ਧੀਆਂ ਲਈ ਇੱਕ ਪ੍ਰੇਰਨਾਦਾਇਕ ਮਿਸਾਲ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹਾਈ ਅਲਰਟ, ਵਧਾਈ ਗਈ ਸੁਰੱਖਿਆ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ...
ਹਰਸਿਮਰਤ ਬਾਦਲ ਨੇ ਦਿੱਤੀ ਵਧਾਈ
ਤਾਨੀਆ ਨੂੰ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਮੇਰੇ ਹਲਕੇ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੀ ਹੋਣਹਾਰ ਧੀ ਤਾਨੀਆ ਨੂੰ ਪੀ. ਸੀ. ਐੱਸ. (ਜੁਡੀਸ਼ੀਅਲ) ਹਿਮਾਚਲ ਦੀ ਪ੍ਰੀਖਿਆ 'ਚੋਂ ਅੱਠਵਾਂ ਰੈਂਕ ਹਾਸਲ ਕਰਕੇ ਜੱਜ ਬਣਨ 'ਤੇ ਬਹੁਤ-ਬਹੁਤ ਮੁਬਾਰਕਾਂ। ਮੌੜ ਮੰਡੀ ਤੋਂ ਹੀ ਆਪਣੀ ਸਕੂਲੀ ਸਿੱਖਿਆ ਪ੍ਰਾਪਤ ਕਰਨ ਉਪਰੰਤ ਤਾਨੀਆ ਨੇ ਸਖ਼ਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਇਸ ਪ੍ਰਾਪਤੀ ਨਾਲ ਜਿੱਥੇ ਤਾਨੀਆ ਨੇ ਆਪਣੇ ਪਰਿਵਾਰ ਦਾ ਸਿਰ ਮਾਣ ਨਾਲ ਉੱਚ ਕੀਤਾ ਹੈ, ਉੱਥੇ ਆਪਣੇ ਪੰਜਾਬ ਦਾ ਨਾਂ ਵੀ ਰੌਸ਼ਨ ਕੀਤਾ ਹੈ। ਮੈਂ ਤਾਨੀਆ ਨੂੰ ਅਗਲੇਰੇ ਭਵਿੱਖ ਲਈ ਢੇਰ ਸਾਰੀਆਂ ਸ਼ੁੱਭਕਾਮਨਾਵਾਂ ਭੇਜਦੀ ਹਾਂ, ਤੁਹਾਡੀ ਇਹ ਪ੍ਰਾਪਤੀ ਹੋਰਾਂ ਧੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News