CM ਮਾਨ ਦਾ ਬਿਆਨ, ਪਹਾੜੀਆਂ ਦੀਆਂ ਜੜ੍ਹਾਂ ’ਚ ਪਿਆ ਹੈ ਪੰਜਾਬ ਸਿਰ ਚੜ੍ਹਿਆ ਕਰਜ਼ਾ, ਕਰਨੀ ਹੈ ਰਿਕਵਰੀ
Sunday, Apr 17, 2022 - 04:46 PM (IST)
ਚੰਡੀਗੜ੍ਹ (ਅਸ਼ਵਨੀ) : ਮੁਫ਼ਤ ਬਿਜਲੀ ਦਾ ਐਲਾਨ ਕਰਨ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਹੱਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਿਰ 3 ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਇਆ ਹੈ ਪਰ ਅਹਿਮ ਸਵਾਲ ਇਹ ਹੈ ਕਿ ਇਸ ਕਰਜ਼ੇ ਦਾ ਇਸਤੇਮਾਲ ਕਿੱਥੇ ਹੋਇਆ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਕਰਜ਼ਾ ਕਿੱਥੇ ਗਿਆ। ਬਿਨਾਂ ਕਿਸੇ ਦਾ ਨਾਂ ਲਏ ਉਨ੍ਹਾਂ ਕਿਹਾ ਕਿ ਇਸ ਵਿਚੋਂ ਕੁੱਝ ਹਿੱਸਾ ਤਾਂ ਪਹਾੜੀਆਂ ਦੀਆਂ ਜੜ੍ਹਾਂ ਵਿਚ ਪਿਆ ਹੋਇਆ ਹੈ। ਇਸ ਸਭ ਦੀ ਰਿਕਵਰੀ ਕਰਨੀ ਹੈ ਕਿਉਂਕਿ ਇਹ ਜਨਤਾ ਦਾ ਪੈਸਾ ਹੈ। ਇਸ ਲਈ ਜੋ ਹੋ ਗਿਆ, ਸੋ ਹੋ ਗਿਆ ਕਹਿ ਕੇ ਇੰਝ ਹੀ ਇਹ ਪੈਸਾ ਛੱਡਿਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ: ਜੇਲ੍ਹ 'ਚ ਬੰਦ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਪ੍ਰੋਡਕਸ਼ਨ ਵਾਰੰਟ ਜਾਰੀ
ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਵਿਚ ਕੋਈ ਕੈਟਾਗਰੀ ਨਹੀਂ ਹੋਵੇਗੀ। ਗ਼ਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਨੂੰ ਦੋ ਮਹੀਨੇ ਵਿਚ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨੇ ਵਿਚ 600 ਯੂਨਿਟ ਤੋਂ ਵੱਧ ਆਵੇਗਾ, ਉਸ ਨੂੰ ਪੂਰਾ ਬਿੱਲ ਦੇਣਾ ਪਵੇਗਾ। ਹਾਲਾਂਕਿ ਪਹਿਲਾਂ ਤੋਂ 200 ਯੂਨਿਟ ਛੋਟ ਲੈ ਰਹੇ ਐੱਸ. ਸੀ., ਬੀ. ਸੀ. ਅਤੇ ਗਰੀਬੀ ਰੇਖਾ ਤੋਂ ਹੇਠਾਂ ਬੀ. ਪੀ. ਐੱਲ. ਪਰਿਵਾਰਾਂ ਨੂੰ ਹੁਣ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਉਸ ਦੇ ਉਪਰ ਉਹ ਜਿੰਨੀ ਵੀ ਬਿਜਲੀ ਖ਼ਰਚ ਕਰਨਗੇ, ਉਨ੍ਹਾਂ ਨੂੰ ਸਿਰਫ਼ ਉਸ ਦਾ ਹੀ ਬਿੱਲ ਦੇਣਾ ਪਵੇਗਾ। ਮਤਲਬ ਉਨ੍ਹਾਂ ਨੂੰ ਪੂਰਾ ਬਿੱਲ ਨਹੀਂ ਭਰਨਾ ਪਵੇਗਾ। ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰ ਕੋਲ ਪੈਸਿਆਂ ਦੀ ਘਾਟ ਨਹੀਂ ਹੁੰਦੀ ਸਿਰਫ਼ ਨੀਅਤ ਸਾਫ਼ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਕੀ ਗਰਮੀ ਤੋਂ ਮਿਲੇਗੀ ਰਾਹਤ ? ਜਾਣੋ ਅਗਲੇ 4 ਦਿਨ ਕਿਹੋ ਜਿਹਾ ਰਹੇਗਾ ਮੌਸਮ
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ