ਪੰਜਾਬ ਦਾ ਮਹਿੰਗਾ ਟੋਲ ਪਲਾਜ਼ਾ ਹੋਇਆ ਫਰੀ
Thursday, Oct 17, 2024 - 06:44 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਟੋਲ ਪਲਾਜੇ ਫਰੀ ਕਰ ਦਿੱਤੇ ਗਏ ਹਨ, ਉੱਥੇ ਹੀ ਅੰਮ੍ਰਿਤਸਰ 'ਚ ਵੀ ਨਿਜਰਪੁਰਾ ਦੇ ਟੋਲ ਪਲਾਜ਼ੇ ਨੂੰ ਵੀ ਫਰੀ ਕਰ ਦਿੱਤਾ ਗਿਆ । ਇਸ ਮੌਕੇ ਕਿਸਾਨਾਂ ਨੇ ਉੱਥੇ ਧਰਨਾ ਪ੍ਰਦਰਸ਼ਨ ਕੀਤਾ ਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਉਥੇ ਹੀ ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਜਿਹੜਾ ਕਿਸਾਨ ਲਗਭਗ ਛੇ ਮਹੀਨਿਆਂ ਤੋਂ ਇੱਕ ਫ਼ਸਲ ਨੂੰ ਪਾਲ ਰਿਹਾ ਅਤੇ ਉੱਥੇ ਹੀ ਲੇਬਰ ਨੂੰ ਵੀ ਆਪਣੇ ਕੋਲੋਂ ਖ਼ਰਚਾ ਦੇ ਰਿਹਾ ਹੈ ਅਤੇ ਅੱਜ ਫਸਲ ਦੇ ਦਾਣੇ ਕਾਲੇ ਹੋ ਗਏ ਅਤੇ ਝੋਨਾ ਵੀ ਖ਼ਰਾਬ ਹੋ ਰਿਹਾ ਹੈ। ਜਿਸ ਨੂੰ ਸਰਕਾਰ ਮੰਡੀਆਂ 'ਚੋਂ ਚੁੱਕ ਨਹੀਂ ਰਹੀ, ਇਸ ਤੋਂ ਜ਼ਿਆਦਾ ਬਦਕਿਸਮਤੀ ਕੀ ਹੋਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
ਉਨ੍ਹਾਂ ਕਿਹਾ ਕਿਸਾਨ ਨੂੰ ਉਸਦੀ ਫਸਲ ਦਾ ਜੋ ਨਿਰਧਾਰਿਤ ਮੁੱਲ ਨਹੀਂ ਮਿਲੂਗਾ ਤਾਂ ਕਿਸਾਨ ਕਿੱਥੇ ਜਾਊਗਾ। ਉਨ੍ਹਾਂ ਕਿਹਾ ਸਰਕਾਰ ਬੜੇ ਵਾਅਦੇ ਕਰਦੀ ਸੀ ਕਿ ਅਸੀਂ ਇੱਕ ਇੱਕ ਦਾਣਾ ਖਰੀਦਾਂਗੇ ਅਤੇ ਹਰ ਇਕ ਫਸਲ 'ਤੇ ਐੱਮ. ਐੱਸ. ਪੀ. ਦੇਵਾਂਗੇ ਪਰ ਅੱਜ ਉਹਦੇ ਵਾਅਦਿਆਂ ਦੀ ਫੂਕ ਨਿਕਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਡੀਆਂ ਵਿੱਚੋਂ ਫਸਲਾਂ ਪੂਰਨ ਤੌਰ ‘ਤੇ ਨਹੀਂ ਚੱਕੀਆਂ ਜਾਂਦੀਆਂ, ਉਦੋਂ ਤੱਕ ਸਾਡੇ ਵੱਲੋਂ ਇਹ ਟੋਲ ਪਲਾਜ਼ੇ ਫਰੀ ਰੱਖੇ ਜਾਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਏ ਸੈਲਾਨੀ ਨਾਲ ਟੈਕਸੀ ਡਰਾਈਵਰਾਂ ਨੇ ਕੀਤੀ ਕੁੱਟਮਾਰ
ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ਼ਰੀ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਝੋਨੇ ਦੀ ਸਹੀ ਢੰਗ ਨਾਲ ਖ਼ਰੀਦ ਨਾ ਹੋਣ ਅਤੇ ਮੰਡੀਆਂ ਵਿਚੋਂ ਫ਼ਸਲ ਦੀ ਚੁਕਾਈ ਨਾ ਹੋਣ ਦੇ ਵਿਰੋਧ ਵਿਚ ਅੱਜ ਤੋਂ ਸੂਬੇ ਦੇ ਸਾਰੇ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਬੀ. ਕੇ. ਯੂ. (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ 18 ਅਕਤੂਬਰ ਤੋਂ ਸੂਬੇ ਵਿਚ ਸੱਤਾ ਧਿਰ ਦੇ ਆਗੂਆਂ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਗਾਏ ਜਾਣਗੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਇਹ ਮੋਰਚੇ ਮੰਗਾਂ ਮੰਨੇ ਜਾਣ ਤੱਕ ਜਾਰੀ ਰਹਿਣਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8