ਪੰਜਾਬ ਦੇ ਪ੍ਰਸਿੱਧ ਕਥਾਵਾਚਕ ਦਾ ਅਮਰੀਕਾ 'ਚ ਦਿਹਾਂਤ

Saturday, Oct 19, 2024 - 06:51 PM (IST)

ਪੰਜਾਬ ਦੇ ਪ੍ਰਸਿੱਧ ਕਥਾਵਾਚਕ ਦਾ ਅਮਰੀਕਾ 'ਚ ਦਿਹਾਂਤ

ਕਪੂਰਥਲਾ - ਲੋਕ ਪ੍ਰਸਿੱਧ ਕਥਾਵਾਚਕ ਗਿਆਨੀ ਨਿਰਮਲ ਸਿੰਘ ਭੌਰ ਦੀ ਅਮਰੀਕਾ ਵਿਚ ਸਿਹਤ ਵਿਗੜਨ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਨਿਰਮਲ ਸਿੰਘ ਭੌਰ ਕੈਲੀਫੋਰਨੀਆ ਦੇ ਯੂਬਾ ਸ਼ਹਿਰ ਵਿਚ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿਚ 20 ਤੋਂ 26 ਅਕਤੂਬਰ ਨੂੰ ਪਿੰਡ ਭੌਰ, ਕਪੂਰਥਲਾ ਵਿਚ ਸਹਿਜ ਪਾਠ ਰੱਖਿਆ ਜਾਵੇਗਾ। ਨਿਰਮਲ ਸਿੰਘ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ

ਉਨ੍ਹਾਂ ਦੇ ਬੇਟੇ ਜਸਵਿੰਦਰ ਸਿੰਘ ਭੌਰ ਨੇ ਦੱਸਿਆ ਕਿ ਉਹ ਢਾਈ ਮਹੀਨੇ ਪਹਿਲਾਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸੱਦੇ 'ਤੇ ਅਮਰੀਕਾ ਵਿਚ ਆਯੋਜਿਤ ਅਖੰਡ ਪਾਠ ਦੇ ਭੋਗ ਤੋਂ ਬਾਅਦ ਕੀਤੇ ਜਾਣ ਵਾਲੇ ਕੀਰਤਨ ਵਿਚ ਆਪਣੀ ਮੰਡਲੀ ਨਾਲ ਗਏ ਸਨ। 15 ਅਕਤੂਬਰ ਦੀ ਰਾਤ ਉਨ੍ਹਾਂ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਯੂਬਾ ਸਿਟੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਪਰ ਡਾਕਟਰਾਂ ਦੀਆਂ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। 

16 ਅਕਤੂਬਰ ਨੂੰ ਹੋਈ ਸੀ ਮੌਤ 
ਉਨ੍ਹਾਂ ਦੀ ਮੌਤ 16 ਅਕਤੂਬਰ ਨੂੰ ਅਮਰੀਕਾ ਦੇ ਸਮੇਂ ਅਨੁਸਾਰ ਦੁਪਹਿਰ 1:55 ਵਜੇ ਹੋਈ। ਯੂਬਾ ਸਿਟੀ ਅਮਰੀਕਾ ਵਿੱਚ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਅਮਰੀਕਾ ਵਿੱਚ 22 ਅਕਤੂਬਰ ਨੂੰ ਅੰਤਿਮ ਅਰਦਾਸ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੇ ਇਸ ਬੀਮਾਰੀ ਦੇ ਮਰੀਜ਼, ਸਾਵਧਾਨ ਰਹਿਣ ਦੀ ਲੋੜ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News