ਚੰਡੀਗੜ੍ਹ ''ਚ ਇਲੈਕਸ਼ਨ ਡਿਊਟੀ ਦੇ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮ ਪੋਸਟਲ ਬੈਲੇਟ ਰਾਹੀਂ ਨਹੀਂ ਪਾ ਸਕਣਗੇ ਵੋਟ
Wednesday, May 29, 2024 - 12:34 AM (IST)
ਮੋਹਾਲੀ (ਨਿਆਮੀਆਂ)- ਪੰਜਾਬ ਦੇ ਜਿਹੜੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ ਵਿਖੇ ਡਿਊਟੀ ਲੱਗੀ ਹੋਈ ਹੈ, ਉਨ੍ਹਾਂ ਨੂੰ ਚੰਡੀਗੜ੍ਹ ਦੇ ਚੋਣ ਅਧਿਕਾਰੀ ਵੱਲੋਂ 1 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ’ਚ ਵੋਟਾਂ ਪਾਉਣ ਦੀ ਸਹੂਲਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਹਾਲਾਂਕਿ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੂੰ ਕਿਹਾ ਗਿਆ ਸੀ ਕਿ ਉਹ ਪੋਸਟਲ ਬੈਲੇਟ ਲਈ ਫਾਰਮ ਨੰਬਰ 12 ਭਰ ਕੇ ਦੇ ਦੇਣ ਪਰ ਹੁਣ ਉਨ੍ਹਾਂ ਨੂੰ ਅਜਿਹੀ ਸਹੂਲਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਬੇਨਤੀ ਪੱਤਰ ਚੰਡੀਗੜ੍ਹ ਦੇ ਚੋਣ ਅਧਿਕਾਰੀ ਨੂੰ ਭੇਜੇ ਸਨ, ਜਿਸ ਦੇ ਜਵਾਬ ’ਚ ਚੋਣ ਵਿਭਾਗ ਯੂ.ਟੀ. ਅਧਿਕਾਰੀਆਂ ਨੇ ਉਨ੍ਹਾਂ ਨੂੰ ਸਪੱਸ਼ਟ ਕਿਹਾ ਹੈ ਕਿ ਇਹ ਮੁਲਾਜ਼ਮ ਚੰਡੀਗੜ੍ਹ ’ਚ ਰਜਿਸਟਰਡ ਵੋਟਰ ਨਹੀਂ ਹਨ। ਭਾਰਤੀ ਚੋਣ ਕਮਿਸ਼ਨਰ ਵੱਲੋਂ 4 ਮਈ ਨੂੰ ਜਾਰੀ ਸਪੱਸ਼ਟੀਕਰਨ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਦੀ ਡਿਊਟੀ ਚੰਡੀਗੜ੍ਹ ’ਚ ਲੱਗੀ ਹੋਈ ਹੈ ਪਰ ਉਹ ਚੰਡੀਗੜ੍ਹ ਦੇ ਰਜਿਸਟਰਡ ਵੋਟਰ ਨਹੀਂ ਹਨ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
ਇਸ ਕਾਰਨ ਉਹ ਆਪਣੇ ਲੋਕ ਸਭਾ ਹਲਕੇ ’ਚ ਵੋਟ ਪਾ ਸਕਦੇ ਹਨ ਪਰ ਉਨ੍ਹਾਂ ਨੂੰ ਪੋਸਟਲ ਬੈਲੇਟ ਦੀ ਸਹੂਲਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਪੋਸਟਲ ਬੈਲੇਟ ਦੇ ਅੰਤਰਰਾਜੀ ਤਬਾਦਲੇ ਸਬੰਧੀ ਕੋਈ ਵੀ ਹਦਾਇਤ ਉਨ੍ਹਾਂ ਕੋਲ ਨਹੀਂ ਹੈ। ਇਸ ਲਈ ਇਨ੍ਹਾਂ ਮੁਲਾਜ਼ਮਾਂ ਦੀ ਪੋਸਟਲ ਬੈਲੇਟ ਲਈ ਫਾਰਮ ਨੰਬਰ 12 ਦੀ ਬੇਨਤੀ ਸਵੀਕਾਰ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ- ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਨਹੀਂ ਮਿਲੇਗੀ ਛੁੱਟੀ, ਜੇਲ੍ਹਾਂ 'ਚ ਮੁਲਾਕਾਤਾਂ 'ਤੇ ਵੀ ਲੱਗੀ ਰੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e