ਪੰਜਾਬ ਦਾ HIGHWAY ਹੋ ਗਿਆ ਜਾਮ! ਇੱਧਰ ਆਉਣ ਤੋਂ ਪਹਿਲਾਂ ਜ਼ਰਾ ਪੜ੍ਹ ਲਓ ਖ਼ਬਰ

Thursday, Jun 05, 2025 - 03:39 PM (IST)

ਪੰਜਾਬ ਦਾ HIGHWAY ਹੋ ਗਿਆ ਜਾਮ! ਇੱਧਰ ਆਉਣ ਤੋਂ ਪਹਿਲਾਂ ਜ਼ਰਾ ਪੜ੍ਹ ਲਓ ਖ਼ਬਰ

ਫਾਜ਼ਿਲਕਾ (ਸੁਨੀਲ ਨਾਗਪਾਲ) : ਇੱਥੇ ਪਿੰਡ ਸ਼ਾਹਪੁਰਾ ਵਿਖੇ ਦਾਣਾ ਮੰਡੀ ਗੇਟ ਨੇੜੇ ਫਲਾਈਓਵਰ 'ਤੇ ਲੋਕਾਂ ਵਲੋਂ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪਿੰਡ ਦੇ ਇਕ ਵਿਅਕਤੀ ਦੇ ਕਤਲ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਹਾਈਵੇ 'ਤੇ ਧਰਨਾ ਲਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਖੇਤ 'ਚ ਪਾਣੀ ਦੇ ਖਾਲੇ ਨੂੰ ਲੈ ਕੇ 2 ਧਿਰਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਇਸ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਹਾਈਵੇ 'ਤੇ ਧਰਨਾ ਲਾ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਗੰਦੇ ਧੰਦੇ ਦਾ ਪਰਦਾਫਾਸ਼! ਹੋਟਲ 'ਚ ਰੱਖੀਆਂ ਸੀ ਪੱਕੀਆਂ ਔਰਤਾਂ, ਗਾਹਕ ਬੁਲਾ ਕਰਵਾਉਂਦੇ ਸੀ...

ਪਰਿਵਾਰ ਦਾ ਦੋਸ਼ ਹੈ ਕਿ 3 ਸਾਲ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਇਸੇ ਖਾਲੇ ਦੇ ਝਗੜੇ ਨੂੰ ਲੈ ਕੇ ਕਤਲ ਕੀਤਾ ਗਿਆ ਸੀ ਅਤੇ ਇਸ 'ਚ ਸ਼ਾਮਲ ਕੁੱਝ ਲੋਕਾਂ ਨੂੰ ਬੇਗੁਨਾਹ ਕਰਾਰ ਦਿੱਤਾ ਗਿਆ ਸੀ। ਹੁਣ ਫਿਰ ਇਕ ਹੋਰ ਪਰਿਵਾਰਕ ਮੈਂਬਰ ਦਾ ਕਤਲ ਕਰ ਦਿੱਤਾ ਗਿਆ ਹੈ, ਜਿਸ ਦੇ ਖ਼ਿਲਾਫ਼ ਪੁਲਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ : ਪੰਜਾਬ 'ਚ Airport ਤੋਂ ਮਿਲੇ ਕਾਰਤੂਸ! ਅਥਾਰਟੀ ਨੂੰ ਪੈ ਗਈ ਹੱਥਾਂ-ਪੈਰਾਂ ਦੀ (ਵੀਡੀਓ)

ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੀ ਲਾਸ਼ ਨੂੰ ਹਾਈਵੇ 'ਤੇ ਰੱਖ ਕੇ ਧਰਨਾ ਲਾਇਆ ਗਿਆ ਹੈ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ 265 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਜਲਦੀ ਹੀ ਇਨ੍ਹਾਂ ਦੀ ਗ੍ਰਿਫ਼ਤਾਰੀ ਵੀ ਕਰ ਲਈ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News