26 ਜਨਵਰੀ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫਰੀ
Saturday, Jan 24, 2026 - 12:17 PM (IST)
ਲੁਧਿਆਣਾ (ਅਨਿਲ, ਸ਼ਿਵਮ) : ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ 26 ਜਨਵਰੀ ਨੂੰ ਨੈਸ਼ਨਲ ਹਾਈਵੇ ’ਤੇ ਸਥਿਤ ਦੇਸ਼ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਲਾ ਕੇ ਉਸ ਨੂੰ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਸਸਰਾਲੀ ਕਾਲੋਨੀ ’ਚ ਸਤਲੁਜ ਦਰਿਆ ਦਾ ਬੰਨ੍ਹ ਅਗਸਤ ਮਹੀਨੇ ’ਚ ਹੜ੍ਹ ਆਉਣ ਕਾਰਨ ਟੁੱਟ ਗਿਆ ਸੀ, ਜਿਸ ਕਾਰਨ ਇਲਾਕੇ ਦੇ ਕਿਸਾਨਾਂ ਦੀ ਕਰੀਬ 300 ਏਕੜ ਜ਼ਮੀਨ ਹੜ੍ਹ ਕਾਰਨ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵੱਲੋਂ ਸਸਰਾਲੀ ਕਾਲੋਨੀ ਦੇ ਬੰਨ੍ਹ ਨੂੰ ਮੁੜ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਅੱਜ 6 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਸਰਾਲੀ ਕਾਲੋਨੀ ਦੇ ਸਤਲੁਜ ਦਰਿਆ ਦੇ ਬੰਨ੍ਹ ਦਾ ਨਿਰਮਾਣ ਸ਼ੁਰੂ ਨਹੀਂ ਕਰਵਾਇਆ ਗਿਆ।
ਇਹ ਵੀ ਪੜ੍ਹੋ : 26 ਜਨਵਰੀ ਤੋਂ ਪਹਿਲਾਂ ਪੰਜਾਬ "ਚ ਸਰਹਿੰਦ ਰੇਲਵੇ ਲਾਈਨ 'ਤੇ ਵੱਡਾ ਧਮਾਕਾ
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਕੁਝ ਮਹੀਨਿਆਂ ਬਾਅਦ ਫਿਰ ਤੋਂ ਬਰਸਾਤ ਦਾ ਸੀਜ਼ਨ ਸ਼ੁਰੂ ਹੋ ਜਾਵੇਗਾ ਅਤੇ ਬਾਰਿਸ਼ ਦੇ ਮੌਸਮ ’ਚ ਫਿਰ ਤੋਂ ਸਤਲੁਜ ਦਰਿਆ ’ਚ ਪਾਣੀ ਦੇ ਵਾਧੇ ਕਾਰਨ ਇਲਾਕੇ ਦੇ ਲੋਕਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ। ਜੇਕਰ ਸਤਲੁਜ ਦਰਿਆ ’ਚ ਫਿਰ ਤੋਂ ਪਾਣੀ ਵਧ ਗਿਆ ਤਾਂ ਇਸ ਇਲਾਕੇ ਦੇ ਲੋਕਾਂ ਨੂੰ ਹੜ੍ਹ ਦੀ ਸਥਿਤੀ ਤੋਂ ਭਾਰੀ ਨੁਕਸਾਨ ਸਹਿਣਾ ਪੈ ਸਕਦਾ ਹੈ, ਜਿਸ ਲਈ ਜਲਦ ਤੋਂ ਜਲਦ ਇਸ ਬੰਨ੍ਹ ਦੀ ਉਸਾਰੀ ਹੋਣਾ ਬਹੁਤ ਜ਼ਰੂਰੀ ਹੈ। ਦੂਜੇ ਪਾਸੇ ਰਾਹੋਂ ਰੋਡ ਦੇ ਨਿਰਮਾਣ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਹੋਂ ਰੋਡ ’ਤੇ ਰੇਹੜੀ-ਫੜ੍ਹੀ ਲਾਉਣ ਕਾਰਨ ਰਾਹੋਂ ਰੋਡ ’ਤੇ ਟ੍ਰੈਫਿਕ ਜਾਮ ਰਹਿਣ ਕਾਰਨ ਭਾਰੀ ਮੁਸ਼ਕਲਾਂ ਵਾਹਨ ਚਾਲਕਾਂ ਨੂੰ ਸਹਿਣੀਆਂ ਪੈ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਸਪੈਂਡ, ਪੁਲਸ ਕਾਰਵਾਈ ਦੀ ਤਿਆਰੀ
ਪ੍ਰਧਾਨ ਕਾਦੀਆਂ ਅਤੇ ਪ੍ਰਧਾਨ ਗਿੱਲ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ’ਚ ਉਨ੍ਹਾਂ ਦੀ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗ ਨੂੰ ਇਸ ਸਬੰਧੀ ਮਿਲ ਕੇ ਕਈ ਮੰਗ-ਮੱਤਰ ਦਿੱਤੇ ਜਾ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵੱਲ ਜ਼ਿਲਾ ਪ੍ਰਸ਼ਾਸਨ ਨੇ ਕੋਈ ਵੀ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰ ਹੋ ਕੇ ਹੁਣ ਟੋਲ ਪਲਾਜ਼ਾ ’ਤੇ ਧਰਨਾ ਲਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਕਿਸਾਨ ਯੂਨੀਅਨ ਵੱਲੋਂ 26 ਜਨਵਰੀ ਨੂੰ ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪ੍ਰਦਰਸ਼ਨ ਦੌਰਾਨ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਟੋਲ ਫ੍ਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਜ਼ਿਲਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਨਹੀਂ ਕੀਤਾ ਗਿਆ ਤਾਂ ਅੱਗੇ ਦੀ ਰਣਨੀਤੀ ਟੋਲ ਪਲਾਜ਼ਾ ’ਤੇ ਉਸੇ ਦਿਨ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਸੱਦ ਲਈ ਮੀਟਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
