ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ Free, ਵਾਹਨ ਚਾਲਕਾਂ ਤੋਂ ਨਹੀਂ ਵਸੂਲਿਆ ਜਾਵੇਗਾ ਟੋਲ

Sunday, Jun 16, 2024 - 11:06 AM (IST)

ਲੁਧਿਆਣਾ : ਪੰਜਾਬ ਦੇ ਸਭ ਤੋਂ ਮਹਿੰਗੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਵੱਧ ਰਹੀਆਂ ਦਰਾਂ ਕਾਰਨ ਕਿਸਾਨ ਜੱਥੇਬੰਦੀਆਂ ਵਲੋਂ ਅੱਜ ਇਸ ਨੂੰ ਮੁਫ਼ਤ ਕੀਤਾ ਜਾਵੇਗਾ। ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਐਤਵਾਰ ਦੇ ਦਿਨ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਟੋਲ ਪਲਾਜ਼ਾ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਹੁਰੇ ਘਰ ਰਹਿੰਦੀ ਧੀ ਨੂੰ ਜ਼ਬਰਨ ਨਾਲ ਲੈ ਗਏ ਪੇਕੇ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ, ਪੜ੍ਹੋ ਪੂਰਾ ਮਾਮਲਾ

ਉਕਤ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੀਆਂ ਕਈ ਜੱਥੇਬੰਦੀਆਂ ਦੇ ਸਹਿਯੋਗ ਨਾਲ ਟੋਲ ਪਲਾਜ਼ਾ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਮਿਲੀ ਹਾਰ ਦੇ ਮੰਥਨ ਨੂੰ ਲੈ ਕੇ ਪਿੱਛੜੀ ਭਾਜਪਾ

ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ 'ਤੇ ਪਿਛਲੇ ਕਈ ਦਿਨਾਂ ਤੋਂ ਟੋਲ ਰੇਟ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਜਿਹੜੇ ਲੋਕ ਲਾਡੋਵਾਲ ਟੋਲ ਪਲਾਜ਼ਾ ਦੇ ਆਸ-ਪਾਸ ਰਹਿੰਦੇ ਹਨ, ਉਨ੍ਹਾਂ ਨੂੰ 150 ਰੁਪਏ ਮਹੀਨੇ ਦੀ ਬਜਾਏ ਹੁਣ 430 ਰੁਪਏ ਮਹੀਨਾ ਪਾਸ ਦੇ ਦੇਣੇ ਪੈ ਰਹੇ ਹਨ। ਅੱਜ ਉਸੇ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਪ੍ਰਦਰਸ਼ਨ ਕਰੇਗੀ ਅਤੇ ਟੋਲ ਪਲਾਜ਼ਾ ’ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਣ ਦਿੱਤਾ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News