ਪੰਜਾਬ ਦਾ NATIONAL HIGHWAY ਹੋਇਆ ਜਾਮ, ਇੱਧਰ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Wednesday, Apr 30, 2025 - 04:52 PM (IST)

ਫਾਜ਼ਿਲਕਾ (ਨਾਗਪਾਲ) : ਇੱਥੇ ਮਨਰੇਗਾ ਮਜ਼ਦੂਰਾਂ ਵਲੋਂ ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ ਅਤੇ ਧਰਨਾ ਲਾ ਦਿੱਤਾ ਹੈ। ਉਨ੍ਹਾਂ ਵਲੋਂ ਦੋਸ਼ ਲਾਏ ਜਾ ਰਹੇ ਹਨ ਕਿ ਯੋਗ ਵਿਅਕਤੀਆਂ ਨੂੰ ਕੰਮ ਦੇਣ ਦੀ ਬਜਾਏ ਇਸ ਦਾ ਲਾਭ ਹੋਰ ਲੋਕ ਲੈ ਰਹੇ ਹਨ, ਜਿਸ ਦਾ ਉਨ੍ਹਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਲਈ GOOD NEWS, ਮਿਲਣ ਜਾ ਰਹੀ ਵੱਡੀ ਰਾਹਤ
ਜਾਣਕਾਰੀ ਦਿੰਦੇ ਹੋਏ ਕਾਮਰੇਡ ਸ਼ੂਬੇਗ ਸਿੰਘ ਅਤੇ ਕੁਲਦੀਪ ਬੱਖੂਸ਼ਾਹ ਨੇ ਦੱਸਿਆ ਕਿ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਕਰੀਬ 11 ਪਿੰਡਾਂ 'ਚ ਮਨਰੇਗਾ ਮਜ਼ਦੂਰਾਂ ਦੇ ਕੰਮ ਨੂੰ ਲੈ ਕੇ ਮੰਗ ਕੀਤੀ ਗਈ ਸੀ ਪਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਵਲੋਂ ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗੈਸ, ਐਸੀਡਿਟੀ ਦੀਆਂ ਦਵਾਈਆਂ ਲੈਣ ਵਾਲੇ ਹੋ ਜਾਣ ਸਾਵਧਾਨ! ਚਿੰਤਾ ਭਰੇ ਅੰਕੜੇ ਆਏ ਸਾਹਮਣੇ
ਉਨ੍ਹਾਂ ਕਿਹਾ ਕਿ ਪਿੰਡ ਹਸਤਕਲਾਂ 'ਚ 347 ਲੋਕਾਂ ਨੂੰ ਕੰਮ ਤੋਂ ਕੱਢਿਆ ਗਿਆ ਹੈ ਅਤੇ ਹੋਰ ਲੋਕਾਂ ਨੂੰ ਕੰਮ ਦਿੱਤਾ ਜਾ ਰਿਹਾ ਹੈ। ਜੱਟਵਾਲੀ ਇਲਾਕੇ 'ਚ ਉਨ੍ਹਾਂ ਦੀ ਹਾਜ਼ਰੀ ਨਹੀਂ ਲਗਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਕੰਮ ਦੇਣ ਦੀ ਬਜਾਏ ਘਪਲੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਇਸ ਕਾਰਨ ਉਨ੍ਹਾਂ ਵਲੋਂ ਜਾਂਚ ਦੀ ਮੰਗ ਕੀਤੀ ਗਈ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ, ਉਦੋਂ ਤੱਕ ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8