ਪੰਜਾਬ ਦੀ ਸਿਮਰਨਜੀਤ ਕੌਰ ਅਤੇ ਪ੍ਰਨੀਤ ਕੌਰ ਨੇ ਏਸ਼ੀਆ ਕੱਪ ’ਚ ਮਾਰੀਆਂ ਵੱਡੀਆਂ ਮੱਲਾਂ

Monday, Feb 26, 2024 - 06:32 PM (IST)

ਚੰਡੀਗੜ੍ਹ (ਬਿਊਰੋ) : ਕੌਮਾਂਤਰੀ ਪੱਧਰ ’ਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਅਤੇ ਬੈਡਮਿੰਟਨ ’ਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ’ਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਅਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ’ਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ’ਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ’ਚ ਸੋਨੇ ਅਤੇ ਟੀਮ ਵਰਗ ’ਚ ਚਾਂਦੀ ਦਾ ਤਮਗ਼ਾ ਜਿੱਤਿਆ।

PunjabKesari

ਹਾਕੀ ਖੇਡ ’ਚ ਚੱਲ ਰਹੀ ਐੱਫ. ਆਈ. ਐੱਚ. ਪ੍ਰੋ. ਹਾਕੀ ਲੀਗ ’ਚ ਭਾਰਤੀ ਲੈਗ ਦੇ ਆਖਰੀ ਮੈਚ ’ਚ ਭਾਰਤ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ। ਇਸ ਲੀਗ ’ਚ ਭਾਰਤੀ ਟੀਮ ਨੇ ਹੁਣ ਤੱਕ 8 ਮੈਚ ਖੇਡ ਕੇ 15 ਅੰਕਾਂ ਨਾਲ ਤੀਜਾ ਸਥਾਨ ਮੱਲ ਲਿਆ ਹੈ। ਹੁਣ ਭਾਰਤੀ ਟੀਮ ਮਈ-ਜੂਨ ’ਚ ਯੂਰੋਪੀਅਨ ਲੈਗ ਦੇ ਬਾਕੀ ਅੱਠ ਮੈਚ ਖੇਡੇਗੀ।

ਇਹ ਵੀ ਪੜ੍ਹੋ : ਸਿਹਤ ਸਹੂਲਤਾਂ ’ਚ ਮੋਹਰੀ ਮਲੋਟ ਦਾ ਇਹ ਹਸਪਤਾਲ, ਮਿਲਿਆ ‘ਏ’ ਗ੍ਰੇਡ

ਟੀਮ ’ਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ। ਬੈਡਮਿੰਟਨ ਖੇਡ ’ਚ ਲੁਧਿਆਣਾ ਦੇ ਧਰੁਵ ਕਪਿਲਾ ਨੇ ਆਪਣੀ ਜੋੜੀਦਾਰ ਅਰਜੁਨ ਨਾਲ ਮਿਲ ਕੇ ਯੁਗਾਂਡਾ ਇੰਟਰਨੈਸ਼ਨਲ  ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ।

PunjabKesari

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਇਸ ਸਾਲ ਜ਼ੋਰਾਂ-ਸ਼ੋਰਾਂ ਨਾਲ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਓਲੰਪਿਕਸ ’ਚ ਵੀ ਪੰਜਾਬੀ ਖਿਡਾਰੀ ਵੱਡੀ ਗਿਣਤੀ ’ਚ ਹਿੱਸਾ ਲੈਣਗੇ।

PunjabKesari

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਪੰਜਾਬ ’ਚ ਨੌਜਵਾਨਾਂ ਨੂੰ ਤਰਜੀਹ ਦੇਵੇਗੀ ਭਾਜਪਾ, ਲਗਾਤਾਰ ਕਰ ਰਹੇ ਮੀਟਿੰਗਾਂ    

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News