ਪੰਜਾਬ ਦੇ ਇਨ੍ਹਾਂ ਸ਼ਹਿਰਾਂ ਦੀ ਬਦਲੇਗੀ ਨੁਹਾਰ, ਮਿਲਣਗੀਆਂ 347 ਈ-ਬੱਸਾਂ
Monday, Feb 17, 2025 - 01:50 AM (IST)

ਲੁਧਿਆਣਾ (ਜੋਸ਼ੀ)- 2023 ਨੂੰ ਸ਼ੁਰੂ ਕੀਤੀ ਗਈ ‘ਪੀ.ਐੱਮ. ਈ-ਬੱਸ ਸੇਵਾ ਯੋਜਨਾ’ ਦਾ ਉਦੇਸ਼ ਸ਼ਹਿਰੀ ਖੇਤਰਾਂ ’ਚ ਸਿਟੀ ਬੱਸ ਸੰਚਾਲਨ ਨੂੰ ਵਧਾਉਣਾ ਹੈ, ਜਿਸ ਨਾਲ 20,000 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਪ੍ਰਾਪਤ ਹੋਵੇਗੀ ਅਤੇ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਮਾਡਲ ’ਤੇ 10,000 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ।
ਇਸ ਸਕੀਮ ਤਹਿਤ ਪੰਜਾਬ ਦੇ 4 ਸ਼ਹਿਰਾਂ ਜਿਨ੍ਹਾਂ ’ਚ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਸ਼ਾਮਲ ਹਨ, ਨੇ ਇਸ ਸਕੀਮ ’ਚ ਹਿੱਸਾ ਲਿਆ ਹੈ। ਇਹ ਗੱਲ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਨੇ ਰਾਜ ਸਭਾ ਦੇ ਬਜਟ ਸੈਸ਼ਨ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੁੱਛੇ ਗਏ ‘ਪੰਜਾਬ ’ਚ ਪੀ.ਐੱਮ. ਈ-ਬੱਸ ਸੇਵਾ ਯੋਜਨਾ ਦੇ ਲਾਗੂਕਰਨ ਅਤੇ ਪ੍ਰਗਤੀ’ ਬਾਰੇ ਇਕ ਸਵਾਲ ਦੇ ਜਵਾਬ ’ਚ ਕਹੀ।
ਇਕ ਬਿਆਨ ’ਚ ਅਰੋੜਾ ਨੇ ਕਿਹਾ ਕਿ ਮੰਤਰੀ ਨੇ ਅੱਗੇ ਜਵਾਬ ਦਿੱਤਾ ਕਿ ਪੰਜਾਬ ਦੇ 4 ਭਾਗੀਦਾਰ ਸ਼ਹਿਰਾਂ ਅੰਮ੍ਰਿਤਸਰ (100), ਲੁਧਿਆਣਾ (100), ਜਲੰਧਰ (97) ਅਤੇ ਪਟਿਆਲਾ (50) ਲਈ ਕੁੱਲ 347 ਈ-ਬੱਸਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- '40 ਲੱਖ ਲਾ ਕੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਕਿਵੇਂ ਲਾਹਾਂਗੇ ਕਰਜ਼ਾ....', ਕੈਮਰੇ ਅੱਗੇ ਫੁੱਟ-ਫੁੱਟ ਰੋਇਆ ਪਿਓ
ਪੀ.ਐੱਮ.-ਈ-ਬੱਸ ਸੇਵਾ ਯੋਜਨਾ ਤਹਿਤ ਇਕ ਪੀ.ਪੀ.ਪੀ. ਆਪ੍ਰੇਟਰ/ਮੂਲ ਉਪਕਰਨ ਨਿਰਮਾਤਾ (ਓ.ਈ.ਐੱਮ.) ਗ੍ਰਾਸ ਕਾਸਟ ਕੰਟਰੈਕਟ (ਜੀ.ਸੀ.ਸੀ.) ਮਾਡਲ ’ਤੇ ਈ-ਬੱਸਾਂ ਦੀ ਖਰੀਦ, ਰੱਖ-ਰਖਾਅ ਅਤੇ ਸੰਚਾਲਨ ਕਰਦਾ ਹੈ।
ਮੰਤਰੀ ਨੇ ਆਪਣੇ ਜਵਾਬ ’ਚ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਸਬੰਧਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੁੱਲ 45.11 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ’ਚ ਸਿਵਲ ਡਿਪੂ ਬੁਨਿਆਦੀ ਢਾਂਚਾ ਅਤੇ ਮੀਟਰ ਦੇ ਪਿੱਛੇ ਬਿਜਲੀ ਬੁਨਿਆਦੀ ਢਾਂਚਾ ਸ਼ਾਮਲ ਹੈ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ ਕਰਾਉਣ ਗਿਆ ਸੀ ਮੁੰਡਾ, ਉੱਤੋਂ ਆ ਗਈ ਮਸ਼ੂਕ, ਸਹੇਲੀਆਂ ਨਾਲ ਮਿਲ ਰੱਜ ਕੇ ਕੱਢਿਆ ਜਲੂਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e