ਪੰਜਾਬ ਦੇ ਵਾਹਨ ਚਾਲਕਾਂ ਨੂੰ ਮਿਲੀ ਵੱਡੀ ਸਹੂਲਤ, ਹੁਣ ਘਰ ਬੈਠੇ ਹੀ ਲੈ ਸਕਣਗੇ ਲਾਭ
Monday, Jan 12, 2026 - 12:39 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ। ਇਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾ ਦਿੱਤੀਆ ਗਈਆਂ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ’ਚ ਰਜਿਸਟਰਡ ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐੱਚ. ਐੱਸ. ਆਰ. ਪੀ.) ਲਾਉਣ ਦਾ ਕੰਮ ਐੱਮ./ਐੱਸ. ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ ਨੂੰ ਖ਼ਤਮ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਨਾਲ ਹੀ ਲਿਆ ਗਿਆ ਵੱਡਾ ਫ਼ੈਸਲਾ
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲ ਕਦਮੀ ਕਰਦਿਆਂ ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐੱਸ. ਆਈ. ਏ.ਐੱਮ.) ਨੂੰ ਕੰਮ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਟੋਲ ਪਲਾਜ਼ੇ ਰਹਿਣਗੇ ਫਰੀ, ਵਾਹਨ ਚਾਲਕਾਂ ਤੋਂ ਨਹੀਂ ਵਸੂਲਣ ਦਿੱਤਾ ਜਾਵੇਗਾ ਟੋਲ
ਹੁਣ ਵਾਹਨ ਮਾਲਕ ਆਪਣੇ ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਐੱਸ. ਆਈ. ਏ. ਐੱਮ. / ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਪੋਰਟਲ (www.siam.in) ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ ਅਤੇ ਘਰ ਬੈਠੇ ਹੀ ਵਾਹਨ ਮਾਲਕ ਇਸ ਪ੍ਰਕਿਰਿਆ ਰਾਹੀਂ ਆਨਲਾਈਨ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
