ਪੰਜਾਬ ਦੇ ਇਸ ਪਿੰਡ ਨੇ ਜਿੱਤਿਆ ਨੈਸ਼ਨਲ ਐਵਾਰਡ, ਸੈਰ-ਸਪਾਟੇ ਦੇ ਮਾਮਲੇ 'ਚ ਸਮੁੱਚੇ ਦੇਸ਼ 'ਚੋਂ ਰਿਹਾ ਮੋਹਰੀ

09/28/2023 12:26:04 AM

ਨਵੀਂ ਦਿੱਲੀ/ਚੰਡੀਗੜ੍ਹ : ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇੱਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿੱਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। 

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵਕਾਰੀ ਐਵਾਰਡ ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ। ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਹੈ। ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ ਪੁਲਸ ਦੇ SP, CIA ਇੰਚਾਰਜ ਤੇ ਸੀਨੀਅਰ ਕਾਂਸਟੇਬਲ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਇਹ ਐਵਾਰਡ ਟੂਰਿਜ਼ਮ ਅਤੇ ਸਭਿਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ, ਪਿੰਡ ਦੇ ਪ੍ਰਤੀਨਿਧ ਸਤਵੰਤ ਸੰਘਾ, ਮੈਨੇਜਰ ਅੰਕੜਾ ਅਤੇ ਪ੍ਰਾਜੈਕਟਸ, ਸੈਰ ਸਪਾਟਾ ਵਿਭਾਗ ਪੰਜਾਬ ਸ਼ੀਤਲ ਬਹਿਲ ਨੇ ਕੇਂਦਰੀ ਟੂਰਿਜ਼ਮ ਵਿਭਾਗ ਦੇ ਸਕੱਤਰ ਵੀ.ਵਿਦਯਾਵਤੀ ਅਤੇ ਵਧੀਕ ਸਕੱਤਰ ਰਾਕੇਸ਼ ਵਰਮਾ ਪਾਸੋਂ ਹਾਸਲ ਕੀਤਾ। 

ਰਾਖੀ ਗੁਪਤਾ ਭੰਡਾਰੀ ਨੇ ਦੱਸਿਆ ਕਿ ਉੱਤਮ ਟੂਰਿਜ਼ਮ ਪਿੰਡ ਮਾਨਤਾ 2023 ਵਾਸਤੇ ਚੁਣੇ ਗਏ ਇਹਨਾਂ ਪਿੰਡਾਂ ਦੀ ਚੋਣ ਸੰਯੁਕਤ ਰਾਸ਼ਟਰ ਵਿਸ਼ਵ ਸੈਰ-ਸਪਾਟਾ ਸੰਸਥਾ (ਯੂ.ਐਨ.ਡਬਲਿਊ.ਟੀ.ਓ) ਦੇ ਵੱਖ-ਵੱਖ ਪੈਮਾਨਿਆਂ ਤੇ ਅਧਾਰਤ ਸੀ ਜਿਨਾਂ ਵਿਚ ਸਭਿਆਾਚਰਕ ਤੇ ਕੁਦਰਤੀ ਸਰੋਤ, ਆਰਥਿਕ , ਸਮਾਜਿਕ ਅਤੇ ਵਾਤਾਵਰਣ ਸਥਿਰਤਾ ਤੋਂ ਇਲਾਵਾ ਟੂਰਿਜ਼ਮ ਦੇ ਵਿਕਾਸ ਤੇ ਮੁੱਲ ਲੜੀ ਏਕੀਕਰਨ ਤੇ ਹੋਰ ਪਹਿਲੂ ਸ਼ਾਮਲ ਸਨ।  

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਲੱਖਾਂ ਰੁਪਏ ਦੇ ਕੇ ਲਵਾਈ ਸਰਕਾਰੀ ਨੌਕਰੀ, ਜੁਆਇਨਿੰਗ ਕਰਨ ਗਏ ਨੌਜਵਾਨ ਦੇ ਉੱਡੇ ਹੋਸ਼

ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੇ ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਸਦਕਾ ਇਨ੍ਹਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ। ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿਚ ਇਕ ਦਾ ਨਾਂ 'ਦਾ ਕੋਠੀ' ਅਤੇ ਦੂਜੀ ਦਾ ਨਾਮ 'ਪਿੱਪਲ ਹਵੇਲੀ' ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਹੇਠ ਟੂਰਿਜ਼ਮ ਵਿਭਾਗ ਪੰਜਾਬ ਨੂੰ ਸੈਰ-ਸਪਾਟੇ ਦੇ ਪੱਖ ਤੋਂ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Anmol Tagra

This news is Content Editor Anmol Tagra