6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
Sunday, Apr 05, 2026 - 07:23 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਬੀਤੇ ਦਿਨ ਬਾਰਿਸ਼ ਪੈਣ ਨਾਲ ਜਿੱਥੇ ਮੌਸਮ ਠੰਡਾ ਹੋ ਗਿਆ ਹੈ, ਉਥੇ ਹੀ ਠੰਡੀਆਂ ਹਵਾਵਾਂ ਚੱਲਣ ਨਾਲ ਠੰਡ ਦਾ ਅਹਿਸਾਸ ਵੀ ਹੋਇਆ ਹੈ। ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਸ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਸੋਨੇ ਵਰਗੀ ਕਣਕ ਦੀ ਫ਼ਸਲ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ।
ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅੱਜ ਤੋਂ ਲੈ ਕੇ 9 ਤਾਰੀਖ਼ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਜਿੱਥੇ ਅੱਜ ਪੰਜਾਬ ਵਿਚ ਧੁੱਪ ਨਿਕਲਣ ਨਾਲ ਮੌਸਮ ਖ਼ੁਸ਼ਕ ਰਿਹਾ, ਉਥੇ ਹੀ ਭਲਕੇ ਤੋਂ ਫਿਰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਿੰਨ ਦਿਨਾਂ ਸੂਬੇ 'ਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਭਲਕੇ ਯਾਨੀ ਕਿ 6 ਤਾਰੀਖ਼ ਨੂੰ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ

ਉਥੇ ਹੀ 7 ਅਤੇ 8 ਅਪ੍ਰੈਲ ਲਈ ਮੌਸਮ ਵਿਭਾਗ ਨੇ ਪੂਰੇ ਸੂਬੇ ਵਿਚ ਭਾਰੀ ਬਾਰਿਸ਼ ਦੇ ਨਾਲ ਗੜੇਮਾਰੀ ਹੋਣ ਅਤੇ ਬਿਜਲੀ ਗਰਜਣ ਦੀ ਭਵਿੱਖਬਾਣੀ ਕੀਤੀ ਹੈ। ਲਗਾਤਾਰ ਦੋ ਦਿਨ ਸੂਬੇ ਵਿਚ ਭਾਰੀ ਬਾਰਿਸ਼ ਹੋਵੇਗੀ। 8 ਅਪ੍ਰੈਲ ਦੇ ਮਗਰੋਂ ਮੌਸਮ ਵਿਚ ਥੋੜ੍ਹੀ ਰਾਹਤ ਮਿਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। 9 ਅਪ੍ਰੈਲ ਨੂੰ ਸੂਬੇ ਵਿਚ ਮੌਸਮ ਪੂਰੀ ਤਰ੍ਹਾਂ ਰਹੇਗਾ,ਇਸ ਦਿਨ ਲਈ ਵਿਭਾਗ ਨੇ ਕੋਈ ਚਿਤਾਵਨੀ ਜ਼ਾਹਰ ਨਹੀਂ ਕੀਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਔਸਤ ਤਾਪਮਾਨ ਲਗਭਗ 0.7 ਡਿਗਰੀ ਸੈਲਸੀਅਸ ਘਟਿਆ ਹੈ, ਜੋਕਿ ਆਮ ਪੱਧਰ ਤੋਂ ਲਗਭਗ 2.6 ਡਿਗਰੀ ਘੱਟ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ 7 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮਾਨਸਾ, ਸੰਗਰੂਰ, ਬਰਨਾਲਾ, ਹੁਸ਼ਿਆਰਪੁਰ, ਬਠਿੰਡਾ ਵਿਚ ਭਾਰੀ ਬਾਰਿਸ਼ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਉਥੇ ਹੀ ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਫਾਜ਼ਿਲਕਾ, ਮੁਕਤਸਰ ਸਾਹਿਬ, ਪਟਿਆਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 40-50 ਦੀ ਤੇਜ਼ ਰਫ਼ਤਾਰ ਨਾਲ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ ਚਾਹ ਦੋ ਦਿਨ ਰਹਿਣ ਮਗਰੋਂ...
ਕਿਸਾਨਾਂ ਅਤੇ ਆਮ ਲੋਕਾਂ ਲਈ ਸਲਾਹ
ਮੌਸਮ ਵਿਭਾਗ ਦੀ ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦੇ ਹੋਏ ਖ਼ਾਸ ਕਰਕੇ ਉੱਤਰੀ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਕਿਸਾਨਾਂ ਨੂੰ ਆਪਣੀ ਵਾਢੀ ਜਾਂ ਫਸਲਾਂ ਦੇ ਪ੍ਰਬੰਧਨ ਲਈ ਇਸ ਮੌਸਮ ਦੀ ਤਬਦੀਲੀ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ 8 ਅਪ੍ਰੈਲ ਨੂੰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਸੂਬੇ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ ਹੁਣ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
