ਪੰਜਾਬ ''ਚ ਫਿਰ ਵਾਪਰੀ ਬੇਅਦਬੀ ਦੀ ਘਟਨਾ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

Friday, May 30, 2025 - 12:23 PM (IST)

ਪੰਜਾਬ ''ਚ ਫਿਰ ਵਾਪਰੀ ਬੇਅਦਬੀ ਦੀ ਘਟਨਾ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਸਮਰਾਲਾ (ਗਰਗ, ਬੰਗੜ)- ਸੂਬੇ ਅੰਦਰ ਗੁਰੂ ਘਰਾਂ ਵਿਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ ਅਤੇ ਸ਼ੁੱਕਰਵਾਰ ਨੂੰ ਸਮਰਾਲਾ ਨੇੜਲੇ ਪਿੰਡ ਲੱਧੜਾ ਦੇ ਗੁਰੁਆਰਾ ਸਾਹਿਬ ਵਿਖੇ ਦਰਬਾਰ ਸਾਹਿਬ ਵਿਚ ਜਗਦੀ ਜੋਤ ਤੋਂ ਲੱਗੀ ਅੱਗ ਵਿਚ ਗੁਟਕਾ ਸਾਹਿਬ ਅਤੇ ਗੁਰੂਆਂ ਦੀਆਂ ਤਸਵੀਰਾਂ ਦੀ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਮੌਕੇ ’ਤੇ ਪੁਲਸ ਅਧਿਕਾਰੀ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਵੀ ਪਹੁੰਚ ਗਏ ਹਨ, ਪ੍ਰੰਤੂ ਪਿੰਡ ਵਿਚ ਪਾਰਟੀਬਾਜ਼ੀ ਹੋਣ ਕਾਰਨ ਇਸ ਘਟਨਾ ਦੀ ਅਸਲ ਸੱਚਾਈ ਦਾ ਪਤਾ ਲਗਾਉਣ ਲਈ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਰੱਦ ਹੋ ਗਈਆਂ ਛੁੱਟੀਆਂ! ਜਾਣੋ ਕਿਉਂ ਲਿਆ ਗਿਆ ਫ਼ੈਸਲਾ

ਉੱਧਰ ਗੁਰੂ ਘਰ ਵਿਚ ਅੱਗ ਲੱਗਣ ਦੀ ਵਾਪਰੀ ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਿੰਨ ਮੈਂਬਰੀ ਟੀਮ ਜਿਸ ਵਿਚ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਮੈਨੇਜਰ ਅਤੇ ਹੈੱਡ ਗ੍ਰੰਥੀ ਸ਼ਾਮਲ ਹਨ, ਉਹ ਵੀ ਇੱਥੇ ਪੜਤਾਲ ਕਰਨ ਲਈ ਪਹੁੰਚੇ ਹਨ। ਇਸ ਘਟਨਾ ਤੋਂ ਬਾਅਦ ਪਿੰਡ ਦੀ ਸੰਗਤ ਵਿਚ ਗੁੱਸੇ ਦੀ ਲਹਿਰ ਹੈ ਅਤੇ ਉਹ ਵਾਪਰੀ ਇਸ ਘਟਨਾ ਪਿੱਛੇ ਕਿਸੇ ਸ਼ਰਾਰਤ ਹੋਣ ਦਾ ਖਦਸ਼ਾ ਪ੍ਰਗਟ ਕਰਦੇ ਹੋਏ ਇਸ ਦੇ ਲਈ ਜਿੰਮੇਵਾਰ ਵਿਅਕਤੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਵੱਲੋਂ ਦੋਸ਼ ਲਗਾਇਆ ਗਿਆ ਹੈ, ਕਿ ਦਰਬਾਰ ਸਾਹਿਬ ਵਿਚ ਜਗਦੀ ਜੋਤ ਨਾਲ ਅੱਗ ਲੱਗਣ ਦੀ ਇਸ ਘਟਨਾ ਪਿੱਛੇ ਡੂੰਘੀ ਸਾਜਿਸ਼ ਨਜ਼ਰ ਆ ਰਹੀ ਹੈ, ਕਿਊਂਕਿ ਗੁਰੂ ਘਰ ਦੇ ਅੰਦਰ ਲੱਗੇ ਕੈਮਰੇ ਬੰਦ ਕਰਨ ਲਈ ਡੀ.ਵੀ.ਆਰ. ਨਾਲ ਛੇੜਛਾੜ ਕੀਤੀ ਗਈ ਹੈ ਅਤੇ ਪਾਠੀ ਸਿੰਘ ਅਤੇ ਅੰਦਰ ਮੌਜੂਦ ਸੇਵਾਦਾਰਾਂ ਦੇ ਆਪਸ ਵਿਚ ਬਿਆਨ ਵੀ ਵਖਰੇਵੇਂ ਭਰੇ ਹਨ।

ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ

ਇਸ ਮੌਕੇ ਸੰਗਤ ਵਿਚ ਹਾਜ਼ਰ ਕੁਝ ਵਿਅਕਤੀਆਂ ਨੇ ਦੱਸਿਆ ਕਿ, ਕੱਲ੍ਹ ਸ਼ਾਮ ਵੇਲੇ ਜਦੋਂ ਪਿੰਡ ਦੇ ਕੁਝ ਵਿਅਕਤੀ ਮੱਥਾ ਟੇਕਣ ਲਈ ਗੁਰੂ ਘਰ ਆਏ ਸਨ ਤਾਂ, ਉੱਥੇ ਅੱਗ ਲੱਗੀ ਹੋਈ ਸੀ ਅਤੇ ਪਾਣੀ ਪਾ ਕੇ ਅੱਗ ਨੂੰ ਬੁਝਾਇਆ ਜਾ ਰਿਹਾ ਸੀ, ਜਦਕਿ ਗੁਰੂ ਘਰ ਦੇ ਪਾਠੀ ਸਿੰਘ ਵੱਲੋਂ ਇਹ ਅੱਗ ਲੱਗਣ ਦੀ ਘਟਨਾ ਅੱਜ ਸਵੇਰੇ ਹੋਣ ਦੀ ਗੱਲ ਆਖੀ ਜਾ ਰਹੀ ਹੈ। ਪਿੰਡ ਦੇ ਕੁਝ ਲੋਕਾਂ ਦਾ ਕਹਿਣਾ ਹੈ, ਕਿ ਇਸ ਬੇਅਦਬੀ ਦੀ ਘਟਨਾ ਨੂੰ ਲੁਕਾਇਆ ਜਾ ਰਿਹਾ ਹੈ। 

ਇਸ ਮੌਕੇ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ, ਅੱਜ ਸਵੇਰੇ ਹੀ ਉਨ੍ਹਾਂ ਨੂੰ ਸਤਿਕਾਰ ਕਮੇਟੀ ਵੱਲੋਂ ਗੁਰੂ ਘਰ ਵਿਚ ਵਾਪਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਅਤੇ ਉਹ ਤੁਰੰਤ ਇੱਥੇ ਪਹੁੰਚ ਕੇ ਖੁਦ ਸਾਰੇ ਤੱਥਾਂ ਦੀ ਪੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ, ਇਸ ਗੁਰੂ ਘਰ ਨੂੰ ਲੈ ਕੇ ਦੋ ਧਿਰਾਂ ਵਿਚ ਪਹਿਲਾ ਤੋਂ ਹੀ ਵਿਵਾਦ ਚੱਲ ਰਿਹਾ ਹੈ, ਇਸ ਲਈ ਪੂਰੀ ਪੜਤਾਲ ਤੋਂ ਬਾਅਦ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ, ਐੱਸ.ਜੀ.ਪੀ.ਸੀ. ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਵੀ ਇਸ ਪੂਰੇ ਘਟਨਾਕ੍ਰਮ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਰਿਪੋਰਟ ਨੂੰ ਵੀ ਪੁਲਸ ਵੱਲੋਂ ਵੇਖਿਆ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਅੱਜ ਇਨ੍ਹਾਂ ਸੜਕਾਂ 'ਤੇ ਜਾਣ ਤੋਂ ਕਰੋ ਗੁਰੇਜ਼! ਪੁਲਸ ਨੇ ਜਾਰੀ ਕੀਤੀ ਐਡਵਾਇਜ਼ਰੀ

ਪੁਲਸ ਨੇ ਡੀ.ਵੀ.ਆਰ. ਲਿਆ ਕਬਜ਼ੇ ਵਿਚ

ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ, ਇਸ ਗੁਰੂ ਘਰ ਵਿਚ ਬਕਾਇਦਾ ਕੈਮਰੇ ਲੱਗੇ ਹੋਏ ਹਨ, ਅਤੇ ਪੁਲਸ ਵੱਲੋਂ ਡੀ.ਵੀ.ਆਰ. ਕਬਜ਼ੇ ਵਿਚ ਲੈ ਕੇ ਉਸ ਨੂੰ ਜਾਂਚ ਲਈ ਭੇਜਿਆ ਜਾ ਰਿਹਾ ਹੈ, ਤਾਂ ਜੋ ਘਟਨਾ ਦੀ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ, ਡੀ.ਵੀ.ਆਰ. ਨਾਨ ਛੇੜਛਾੜ ਦੇ ਜੋ ਦੋਸ਼ ਲਗਾਏ ਜਾ ਰਹੇ ਹਨ, ਉਸ ਦੀ ਸੱਚਾਈ ਵੀ ਜਲਦੀ ਹੀ ਸਾਹਮਣੇ ਆ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News