ਮਾਰਿਆ ਗਿਆ ਪੰਜਾਬ ਦਾ ਨਾਮੀ ਗੈਂਗਸਟਰ, ਸ਼ਰੇਆਮ ਮਾਰੀਆਂ ਗਈਆਂ ਗੋਲ਼ੀਆਂ
Thursday, Feb 06, 2025 - 08:23 AM (IST)
ਰਾਮਪੁਰਾ ਫੂਲ/ਬਠਿੰਡਾ (ਤਰਸੇਮ, ਵਰਮਾ)- ਬਠਿੰਡਾ ਦੇ ਪਿੰਡ ਭਾਈਰੂਪਾ ’ਚ ਆਪਸੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਫ਼ਾਇਰਿੰਗ ਹੋ ਗਈ, ਜਿਸ ’ਚ ਗੈਂਗਸਟਰ ਸਤਨਾਮ ਸਿੰਘ ਸੱਤੀ ਉਰਫ ਸੱਤੀ ਭਾਈਰੂਪਾ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'
ਅੱਧੀ ਰਾਤ ਨੂੰ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਗੋਲੀਬਾਰੀ ਦੌਰਾਨ ਮਾਰੇ ਗਏ ਗੈਂਗਸਟਰ ਸੱਤੀ ਭਾਈਰੂਪਾ ਦੀ ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਫੂਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਸਿਟੀ ਬਠਿੰਡਾ ਨਰਿੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਪਿੰਡ ਭਾਈਰੂਪਾ ਵਾਸੀ ਸਤਨਾਮ ਸਿੰਘ ਸੱਤੀ ਤੇ ਉਸ ਦੇ ਗੁਆਂਢੀ ਗੁਰਤੇਜ ਚੰਦ ਵਿਚਕਾਰ ਝਗੜਾ ਹੋ ਗਿਆ। ਝਗੜੇ ਦੌਰਾਨ ਦੋਵਾਂ ਧਿਰਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ। ਗੋਲੀਬਾਰੀ ਦੌਰਾਨ ਦੋ ਗੋਲੀਆਂ ਲੱਗਣ ਕਾਰਨ ਸਤਨਾਮ ਸਿੰਘ ਸੱਤੀ ਦੀ ਮੌਤ ਹੋ ਗਈ। ਇਸ ਸਬੰਧੀ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਮ੍ਰਿਤਕ ਸੱਤੀ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8