ਪੰਜਾਬ 'ਚ ਹੋ ਗਿਆ ਵੱਡਾ ਘਪਲਾ, ਜਦੋਂ ਖੁਲਾਸਾ ਹੋਇਆ ਤਾਂ ਉਡ ਗਏ ਹੋਸ਼
Friday, Oct 31, 2025 - 01:33 PM (IST)
 
            
            ਮੋਗਾ (ਆਜ਼ਾਦ) : ਮੋਗਾ ਨੇੜਲੇ ਪਿੰਡ ਸਿੰਘਾਂਵਾਲਾ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੇ ਮੁਅੱਤਲੀ ਅਧੀਨ ਸੈਕਟਰੀ ਪਰਮਜੀਤ ਸਿੰਘ ਵੱਲੋਂ ਲੱਖਾਂ ਰੁਪਏ ਦਾ ਘਪਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ’ਚ ਪ੍ਰਧਾਨ ਨਛੱਤਰ ਸਿੰਘ ਨਿਵਾਸੀ ਪਿੰਡ ਸਿੰਘਾਂਵਾਲਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਸਾਊਥ ਮੋਗਾ ’ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ’ਚ ਨਛੱਤਰ ਸਿੰਘ ਨੇ ਕਿਹਾ ਕਿ ਪਰਮਜੀਤ ਸਿੰਘ ਨੇ ਪਿੰਡ ਸਿੰਘਾਂਵਾਲਾ ਦੀ ਸਹਿਕਾਰੀ ਸਭਾ ’ਚੋਂ ਕੁਲ 12 ਲੱਖ 49 ਹਜ਼ਾਰ 710 ਰੁਪਏ ਦਾ ਘਪਲਾ ਕੀਤਾ। ਉਪਰੰਤ ਉਸ ਨੇ ਸਭਾ ਦੇ ਖਾਤੇ ’ਚ 8 ਲੱਖ 24 ਹਜ਼ਾਰ 599 ਰੁਪਏ ਜਮ੍ਹਾ ਕਰਵਾ ਦਿੱਤੇ।
ਇਹ ਵੀ ਪੜ੍ਹੋ : ਸ੍ਰੀ ਕਾਲੀ ਮਾਤਾ ਮੰਦਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਸ਼ਿਕਾਇਤ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ ਕੋਲ ਪੜਤਾਲ ਅਧੀਨ ਸੀ, ਜਿਸ ’ਚ ਪਤਾ ਲੱਗਾ ਕਿ ਉਸ ਨੇ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਸਿੰਘਾਂਵਾਲਾ ਦੇ ਫੰਡਾਂ ’ਚ ਘਪਲਾ ਕਰਕੇ ਨੁਕਸਾਨ ਕਰਨ ਦੇ ਨਾਲ-ਨਾਲ ਅਮਾਨਤ ’ਚ ਖਿਆਨਤ ਕੀਤੀ ਹੈ। ਜਾਂਚ ਤੋਂ ਬਾਅਦ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                            