ਪੰਜਾਬ ਸਕਾਰ ਦੀ ਕੈਬਨਿਟ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ
Friday, Sep 05, 2025 - 10:56 AM (IST)

ਚੰਡੀਗੜ੍ਹ : ਭਾਰੀ ਮੀਂਹ ਤੋਂ ਪੰਜਾਬ ਵਿਚ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਸਾਰੇ 23 ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸ਼ਾਮ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਸੂਤਰਾਂ ਮੁਤਾਬਕ ਇਸ ਦੌਰਾਨ ਉਹ ਹੜ੍ਹਾਂ ਨਾਲ ਸਬੰਧਤ ਸਥਿਤੀ ਬਾਰੇ ਫੀਡਬੈਕ ਲੈਣਗੇ ਅਤੇ ਰਾਹਤ ਪ੍ਰਬੰਧਾਂ ਬਾਰੇ ਕੋਈ ਵੱਡਾ ਫੈਸਲਾ ਲਿਆ ਜਾਵੇਗਾ। ਹਾਲਾਂਕਿ ਕੱਲ੍ਹ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ ਸੀ। ਇਸ ਕਾਰਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਮੁਲਤਵੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਦੱਸਣਯੋਗ ਹੈ ਕਿ ਮੌਜੂਦਾ ਸਮੇਂ ਵਿਚ ਪੰਜਾਬ ਦੇ ਲਗਭਗ 1902 ਪਿੰਡ ਹੜ੍ਹਾਂ ਦੀ ਲਪੇਟ ਵਿਚ ਹਨ। ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਸਾਰੇ ਜ਼ਿਲ੍ਹਿਆਂ ਵਿਚ ਗਜ਼ਟਿਡ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਾਰੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਤੁਰੰਤ ਮਦਦ ਮਿਲ ਸਕੇ ਤੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਲੋੜੀਂਦੀ ਮਦਦ ਮਿਲ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਮੁੜ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e