ਵੱਡੀ ਖ਼ਬਰ : ਮੰਤਰੀ ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ਹੁਣ CBI ਕਰੇਗੀ ਵਜ਼ੀਫ਼ਾ ਘਪਲੇ ਦੀ ਜਾਂਚ

Thursday, Jul 29, 2021 - 03:07 PM (IST)

ਵੱਡੀ ਖ਼ਬਰ : ਮੰਤਰੀ ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ਹੁਣ CBI ਕਰੇਗੀ ਵਜ਼ੀਫ਼ਾ ਘਪਲੇ ਦੀ ਜਾਂਚ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ ਕਿਉਂਕਿ ਸੂਬੇ ਦੇ ਦਲਿਤ ਵਿਦਿਆਰਥੀਆਂ ਨਾਲ ਸਬੰਧਿਤ ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਦੀ ਜਾਂਚ ਹੁਣ ਸੀ. ਬੀ. ਆਈ. ਵੱਲੋਂ ਕੀਤੀ ਜਾਵੇਗੀ। ਇੱਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੀ. ਬੀ. ਆਈ. ਨੂੰ ਇਸ ਮਾਮਲੇ 'ਚ ਸਿੱਧੇ ਦਖ਼ਲ ਦੀ ਮਨਜ਼ੂਰੀ ਨਹੀਂ ਦਿੱਤੀ।

ਇਹ ਵੀ ਪੜ੍ਹੋ : ਵਿਆਹ ਦੀਆਂ ਲਾਵਾਂ ਲੈ ਰਹੇ ਮੁੰਡੇ-ਕੁੜੀ ਨੂੰ ਕੀਤਾ ਅਗਵਾ, CCTV 'ਚ ਕੈਦ ਹੋਈ ਸਾਰੀ ਘਟਨਾ (ਵੀਡੀਓ)

ਪਹਿਲਾਂ ਮੁੱਖ ਸਕੱਤਰ ਦੀ ਅਗਵਾਈ 'ਚ ਇਕ ਉੱਚ ਪੱਧਰੀ ਟੀਮ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਵਿਰੋਧੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਵੱਲੋਂ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਸੀ. ਬੀ. ਆਈ. ਦੇ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : 4 ਮਹੀਨੇ ਪਹਿਲਾਂ ਲਵ ਮੈਰਿਜ ਕਰਾਉਣ ਵਾਲੇ ਮੁੰਡੇ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭੈਣ ਨੂੰ ਭੇਜੀ ਵੀਡੀਓ (ਤਸਵੀਰਾਂ)

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਹੀ ਆਪਣੇ ਦਰਵਾਜ਼ੇ ਕੇਂਦਰੀ ਜਾਂਚ ਏਜੰਸੀ ਲਈ ਬੰਦ ਕਰ ਦਿੱਤੇ ਸਨ। ਇਸ ਦੇ ਚੱਲਦਿਆਂ ਸੀ. ਬੀ. ਆਈ. ਨੂੰ ਹੁਣ ਪੰਜਾਬ 'ਚ ਕਿਸੇ ਵੀ ਮਾਮਲੇ ਦੀਜਾਂਚ ਲਈ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੋ ਚੁੱਕੀ ਹੈ। ਇਸ ਸਬੰਧੀ 'ਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਬਿਜਲੀ ਸਮਝੌਤਿਆਂ ਬਾਰੇ ਕੈਪਟਨ ਨੇ PSPCL ਨੂੰ ਜਾਰੀ ਕੀਤੇ ਇਹ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News