ਵਜ਼ੀਫਾ ਘਪਲੇ ਬਾਰੇ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ, ਕਰ ਸਕਦੀ ਹੈ ਸਖ਼ਤ ਕਾਰਵਾਈ

Wednesday, Jul 13, 2022 - 01:37 PM (IST)

ਵਜ਼ੀਫਾ ਘਪਲੇ ਬਾਰੇ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ, ਕਰ ਸਕਦੀ ਹੈ ਸਖ਼ਤ ਕਾਰਵਾਈ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਵਜ਼ੀਫ਼ਾ ਘਪਲੇ ਬਾਰੇ ਸੂਬੇ ਦੀ ਮਾਨ ਸਰਕਾਰ ਨੇ ਵੱਡੇ ਐਕਸ਼ਨ ਦੀ ਤਿਆਰੀ ਕਰ ਲਈ ਗਈ। ਸੂਤਰਾਂ ਮੁਤਾਬਕ ਇਸ ਘਪਲੇ ਨਾਲ ਸਬੰਧਿਤ ਫਾਈਲਾਂ ਸਰਕਾਰ ਵੱਲੋਂ ਮੰਗਵਾ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਜ਼ੀਫ਼ੇ ਦੀ ਰਾਸ਼ੀ ਦੀਆਂ ਫ਼ਾਈਲਾਂ ਮੰਗਵਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਨ੍ਹਾਂ ਬਾਰੇ ਮਾਨ ਸਰਕਾਰ ਪੂਰੀ ਡੂੰਘਾਈ ਨਾਲ ਜਾਂਚ-ਪੜਤਾਲ ਕਰੇਗੀ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ 'ਤੇ ਹੋਰ ਵੀ ਸ਼ਿਕੰਜਾ ਕੱਸਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ 2 ਘੰਟੇ ਨਹੀਂ ਚੱਲਣਗੀਆਂ ਬੱਸਾਂ

ਦੱਸਣਯੋਗ ਹੈ ਕਿ ਪਿਛਲੀ ਸਰਕਾਰ ਦੇ ਸਮੇਂ ਵਜ਼ੀਫ਼ਾ ਘਪਲਾ ਸਾਹਮਣੇ ਆਇਆ ਸੀ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ 'ਤੇ ਸਵਾਲ ਚੁੱਕੇ ਗਏ ਸਨ। ਇਹ ਵੀ ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਧਰਮਸੌਤ ਨੂੰ ਜੰਗਲਾਤ ਵਿਭਾਗ ਦੇ ਇਕ ਮਾਮਲੇ 'ਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਵੇਲੇ ਉਹ ਜੇਲ੍ਹ 'ਚ ਬੰਦ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News