Punjab ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ

Friday, Mar 07, 2025 - 06:22 PM (IST)

Punjab ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ

ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ "ਬੈਸਟ ਸਕੂਲ ਐਵਾਰਡ" ਨਾਲ ਸਨਮਾਨਿਤ ਕੀਤਾ। ਇੱਥੇ ਐੱਮ.ਸੀ. ਭਵਨ ਵਿਖੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰਾਇਮਰੀ ਸਕੂਲ ਨੂੰ 2.5 ਲੱਖ ਰੁਪਏ, ਹਰੇਕ ਮਿਡਲ ਸਕੂਲ ਨੂੰ 5 ਲੱਖ ਰੁਪਏ, ਹਰੇਕ ਹਾਈ ਸਕੂਲ ਨੂੰ 7.5 ਲੱਖ ਰੁਪਏ ਅਤੇ ਹਰੇਕ ਸੀਨੀਅਰ ਸੈਕੰਡਰੀ ਸਕੂਲਾਂ ਨੂੰ 10 ਲੱਖ ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਸਖ਼ਤ ਮਾਪਦੰਡਾਂ ਜਿਵੇਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਹਾਜ਼ਰੀ, ਕਮਿਊਨਿਟੀ ਭਾਗੀਦਾਰੀ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ 'ਤੇ ਕੇਂਦ੍ਰਿਤ ਹੈ।

ਇਹ ਵੀ ਪੜ੍ਹੋ : ਜਥੇਦਾਰਾਂ ਨੂੰ ਅਹੁਦੇ ਤੋਂ ਫਾਰਗ ਕਰਨ ਦੇ ਫ਼ੈਸਲੇ 'ਤੇ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ

PunjabKesari

ਸਾਰੇ ਪੁਰਸਕਾਰ ਜੇਤੂ ਸਕੂਲਾਂ ਨੂੰ ਦਿਲੋਂ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿਚ ਉੱਤਮਤਾ ਹਾਸਲ ਕਰਨ ਲਈ ਹੋਰਨਾਂ ਸਕੂਲਾਂ ਵਾਸਤੇ ਰੋਲ ਮਾਡਲ ਸਾਬਤ ਹੋਣਗੇ। ਉਨ੍ਹਾਂ ਸਕੂਲ ਮੁਖੀਆਂ ਨੂੰ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਲਿਆਂਦੀ ਗਈ ਵਿੱਦਿਅਕ ਕ੍ਰਾਂਤੀ ਵਿਚ ਤਬਦੀਲੀ ਦੇ ਉਤਪ੍ਰੇਰਕ ਵਜੋਂ ਕੰਮ ਕਰਨ ਲਈ ਵੀ ਕਿਹਾ। ਉਨ੍ਹਾਂ ਪੁਰਸਕਾਰ ਜੇਤੂ ਸਕੂਲਾਂ ਦੇ ਮੁਖੀਆਂ ਅਤੇ ਸਮੁੱਚੇ ਸਕੂਲ ਸਟਾਫ਼ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰ ਆਗਾਮੀ ਸੈਸ਼ਨ ਤੋਂ ਸੂਬਾ ਪੱਧਰੀ ਸਰਬੋਤਮ ਸਕੂਲ ਪੁਰਸਕਾਰ ਸ਼ੁਰੂ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ। ਸਕੂਲਾਂ ਦੀ ਨੁਹਾਰ ਬਦਲਣ ਵਿਚ ਸਕੂਲ ਮੁਖੀਆਂ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਬੈਂਸ ਨੇ ਪੁਰਸਕਾਰ ਜੇਤੂ ਸਕੂਲ ਮੁਖੀਆਂ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਵਧੀਆ ਗੁਣਵੱਤਾ ਵਾਲੀ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਦਿਆਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਵਧਾਉਣ ਵੱਲ ਧਿਆਨ ਦੇਣ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ 'ਚ ਵੱਡੀ ਘਟਨਾ, ਪੈ ਗਈਆਂ ਭਾਜੜਾਂ

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਨੂੰ ਨਵੀਨਤਮ ਅਧਿਆਪਨ ਵਿਧੀਆਂ ਨਾਲ ਲੈਸ ਕਰਨ ਲਈ ਯੂਨੀਵਰਸਿਟੀ ਆਫ਼ ਤੁਰਕੂ (ਫਿਨਲੈਂਡ) ਵਰਗੀਆਂ ਵੱਕਾਰੀ ਸੰਸਥਾਵਾਂ ਵਿਚ ਸਿਖਲਾਈ ਲਈ ਭੇਜ ਕੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਸ਼ਵ ਪੱਧਰੀ ਸਿੱਖਿਆ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ। ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਨਿੰਦਿਤਾ ਮਿਤਰਾ ਅਤੇ ਸਾਰੀਆਂ ਮਹਿਲਾ ਅਧਿਆਪਕਾਂ ਤੇ ਸਟਾਫ਼ ਨੂੰ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ ਵਧਾਈ ਵੀ ਦਿੱਤੀ। ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਵੱਡੀ ਗਿਣਤੀ ਸਕੂਲ ਮਹਿਲਾ ਪ੍ਰਿੰਸੀਪਲਾਂ ਦੁਆਰਾ ਚਲਾਏ ਜਾ ਰਹੇ ਹਨ। ਇਸ ਦੌਰਾਨ ਪ੍ਰਸਿੱਧ ਆਗੂ ਨੈਲਸਨ ਮੰਡੇਲਾ ਦੇ ਵਾਕ, "ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ ਜਿਸ ਦੀ ਵਰਤੋਂ ਵਿਸ਼ਵ ਤਬਦੀਲੀ ਲਈ ਕੀਤੀ ਜਾ ਸਕਦੀ ਹੈ" ਦਾ ਹਵਾਲਾ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਨਿੰਦਿਤਾ ਮਿਤਰਾ ਨੇ ਅਧਿਆਪਕਾਂ ਨੂੰ ਇਕ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਲਈ ਬਦਲਾਅ ਲਿਆਉਣ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪੁਰਸਕਾਰ ਜੇਤੂ ਸਕੂਲਾਂ ਦੇ ਮੁਖੀਆਂ ਅਤੇ ਸਟਾਫ਼ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਸਮਾਗਮ ਦੌਰਾਨ ਸਕੂਲ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜੇਸ਼ ਧੀਮਾਨ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਸਕੂਲ ਸਿੱਖਿਆ (ਸੈਕੰਡਰੀ) ਦੇ ਡਾਇਰੈਕਟਰ ਪਰਮਜੀਤ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਤੇ ਮੁਲਾਜ਼ਮਾਂ ਲਈ ਚਿੰਤਾ ਭਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News