ਪੰਜਾਬ ਦੇ ਸਕੂਲਾਂ ''ਚ ਅੱਜ ਵੱਜੇਗੀ ''ਘੰਟੀ'', ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ

Monday, Oct 19, 2020 - 07:33 AM (IST)

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਮਾਰੀ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਸਕੂਲਾਂ 'ਚ ਅੱਜ ਘੰਟੀ ਵੱਜੇਗੀ। ਸੂਬੇ ਦੇ ਸਾਰੇ ਸਕੂਲ ਅੱਜ ਖੁੱਲ੍ਹਣ ਜਾ ਰਹੇ ਹਨ। ਇਸ ਦੌਰਾਨ ਸਕੂਲਾਂ ਨੂੰ ਕੋਰੋਨਾ ਵਾਇਰਸ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ।

ਇਹ ਵੀ ਪੜ੍ਹੋ : ਨਰਾਤਿਆਂ 'ਚ ਕਲਯੁਗੀ ਮਾਂ ਦਾ ਘਿਨੌਣਾ ਕਾਂਡ, ਮਾਸੂਮ ਧੀ ਨੂੰ ਮਾਰ ਲਾਸ਼ ਨੂੰ ਨੁਹਾ ਕੇ ਮੰਜੇ 'ਤੇ ਪਾਇਆ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ ਪਰ ਵਿਦਿਆਰਥੀਆਂ ਦੇ ਸਕੂਲ ਜਾਣ ਲਈ ਮਾਪਿਆਂ ਦੀ ਲਿਖ਼ਤੀ ਸਹਿਮਤੀ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ ਸਕੂਲ ਦੇ ਸਾਰੇ ਸਟਾਫ਼ ਲਈ ਕੋਵਾ ਐਪ ਇੰਸਟਾਲ ਕਰਨੀ ਜ਼ਰੂਰੀ ਹੋਵੇਗੀ।

ਇਹ ਵੀ ਪੜ੍ਹੋ : ਦੂਜੇ ਸੂਬਿਆਂ ਤੋਂ ਅਣ-ਅਧਿਕਾਰਤ ਤੌਰ 'ਤੇ ਪੰਜਾਬ 'ਚ ਝੋਨਾ ਵੇਚਣ ਆ ਰਹੇ 10 ਟਰੱਕ ਕਾਬੂ 

ਸੂਬੇ ਦੇ ਸਰਕਾਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਤੱਕ ਖੁੱਲ੍ਹਣਗੇ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਤਾਲਾਬੰਦੀ ਲਾਗੂ ਕੀਤੀ ਗਈ ਸੀ, ਜਿਸ ਤੋਂ ਬਾਅਦ ਦੇਸ਼ 'ਚ ਅਨਲਾਕ ਦੀ ਪ੍ਰਕਿਰਿਆ ਜਾਰੀ ਹੈ।

ਇਹ ਵੀ ਪੜ੍ਹੋ : ਮੁੱਲਾਂਪੁਰ ਦਾਖਾ 'ਚ 'ਸ਼ਰਾਬ' ਦਾ ਵੱਡਾ ਜ਼ਖੀਰਾ ਬਰਾਮਦ, ਤਸਕਰ ਮੌਕੇ ਤੋਂ ਫਰਾਰ

ਇਸ ਅਨਲਾਕ ਦੀ ਪ੍ਰਕਿਰਿਆ ਤਹਿਤ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਸਕੂਲ ਖੋਲ੍ਹੇ ਜਾਣ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਕਈ ਸੂਬਿਆਂ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ ਪਰ ਪੰਜਾਬ 'ਚ ਅੱਜ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ। 


 


Babita

Content Editor

Related News