ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ
Monday, Nov 02, 2026 - 08:53 AM (IST)
ਚੰਡੀਗੜ੍ਹ (ਜ.ਬ) : ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਅੱਜ ਯਾਨੀ 2 ਨਵੰਬਰ, 2026 ਤੋਂ ਬਦਲ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਵੇਰੇ ਅਤੇ ਸ਼ਾਮ ਦੇ ਸਮੇਂ ਪੈਣ ਵਾਲੀ ਠੰਢ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਠੰਢ ਨੂੰ ਲੈ ਕੇ ਜਾਰੀ ਕੀਤੇ ਗਏ ਨਵੇਂ ਸ਼ਡਿਊਲ ਮੁਤਾਬਕ ਪੰਜਾਬ ਦੇ ਸਾਰੇ ਸਕੂਲ ਹੁਣ ਸਵੇਰੇ 9 ਵਜੇ ਲੱਗਣਗੇ।
ਇਹ ਵੀ ਪੜ੍ਹੋ: ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
ਸੂਤਰਾਂ ਮੁਤਾਬਕ ਇਸ ਨਵੇਂ ਸ਼ਡਿਊਲ ਮੁਤਾਬਕ ਨਵੇਂ ਹੁਕਮਾਂ ਮੁਤਾਬਕ ਪੰਜਾਬ ਦੇ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣਗੇ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਪ੍ਰਬੰਧ 28 ਫਰਵਰੀ ਤੱਕ ਲਾਗੂ ਰਹੇਗਾ। ਪੰਜਾਬ ਵਿੱਚ 19,000 ਤੋਂ ਵੱਧ ਸਕੂਲ ਹਨ, ਜਿਨ੍ਹਾਂ ‘ਤੇ ਇਹ ਹੁਕਮ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੌਸਮ ਦੇ ਆਧਾਰ ’ਤੇ ਅਕਾਦਮਿਕ ਸੈਸ਼ਨ ਦੌਰਾਨ ਸਕੂਲਾਂ ਦਾ ਸਮਾਂ ਸਾਲ ਵਿੱਚ ਤਿੰਨ ਵਾਰ ਬਦਲਿਆ ਜਾਂਦਾ ਹੈ।
ਇਹ ਵੀ ਪੜ੍ਹੋ: ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
