ਪੰਜਾਬ ''ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਵਿਦਿਆਰਥਣ ਦੀ ਮੌਤ, ਕਈ ਹੋਰ ਜ਼ਖ਼ਮੀ

Thursday, Dec 19, 2024 - 10:16 AM (IST)

ਫਰੀਦਕੋਟ (ਜਗਤਾਰ ਦੁਸਾਂਝ): ਫਰੀਦਕੋਟ ਵਿਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ, ਜਦਕਿ ਹੋਰ ਵਿਦਿਆਰਥੀ ਤੇ ਡਰਾਈਵਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਸਕੂਲ 'ਚ ਛੁੱਟੀ ਦਾ ਐਲਾਨ

ਇਹ ਬੱਸ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫ਼ਤਾਰ ਬੱਸ ਨੇ ਸਕੂਲ ਬੱਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ 3 ਹੋਰ ਵਿਦਿਆਰਥਣਾਂ ਤੇ ਬੱਸ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ 2 ਸੱਕੀਆਂ ਭੈਣਾਂ ਵੀ ਮੌਜੂਦ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News