ਪੰਜਾਬ ''ਚ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ
Tuesday, Feb 04, 2025 - 12:51 PM (IST)
ਗੁਰਾਇਆ (ਮੁਨੀਸ਼)- ਗੁਰਾਇਆ ਵਿਖੇ ਵਾਪਰੇ ਹਾਦਸੇ ਵਿਚ ਇਕ ਸਕੂਲ ਬੱਸ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਸਕੂਲੀ ਬੱਸ ਨੁਕਸਾਨੀ ਗਈ। ਇਸ ਟੱਕਰ ਤੋਂ ਬਾਅਦ ਇਕ ਤੋਂ ਬਾਅਦ ਇਕ 6 ਵਾਹਨ ਆਪਸ ਵਿਚ ਟਕਰਾ ਗਏ। ਲੋਕਾਂ ਨੇ ਹਾਦਸੇ ਦੀ ਸੂਚਨਾ ਗੁਰਾਇਆ ਥਾਣੇ ਦਿੱਤੀ। ਥਾਣਾ ਗੁਰਾਇਆ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ ਐਕਸੀਡੈਂਟ ਬਾਰੇ ਇਤਲਾਹ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਏ.ਐੱਸ.ਆਈ. ਸਰਬਜੀਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਟਰੱਕ ਡਰਾਈਵਰ ਟਰੱਕ ਦੇ ਵਿਚ ਫਸਿਆ ਹੋਇਆ ਸੀ। ਉਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਟਰੱਕ ਵਿਚੋਂ ਬਾਹਰ ਕੱਢਿਆ ਗਿਆ। ਟਰੱਕ ਡਰਾਈਵਰ ਗੰਭੀਰ ਰੂਪ ਵਿਚ ਜ਼ਖ਼ਮੀ ਸੀ ਅਤੇ ਸੜਕ ਸੁਰੱਖਿਆ ਫੋਰਸ ਦੀ ਗੱਡੀ ਦੁਆਰਾ ਉਸ ਨੂੰ ਸਿਵਲ ਹਸਪਤਾਲ ਫ਼ਿਲੌਰ ਵਿਖੇ ਲਿਜਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਬਿਜਲੀ ਦੀ ਲਿਸ਼ਕੋਰ ਨਾਲ ਹੋਵੇਗੀ ਬਰਸਾਤ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਜਾਣਕਾਰੀ ਮੁਤਾਬਕ ਇਹ ਹਾਦਸਾ ਸੰਘਣੀ ਧੁੰਦ ਕਰਕੇ ਵਾਪਰਿਆ। ਅੱਗੇ ਜਾ ਰਹੀ ਸਕੂਲੀ ਵੈਨ ਨੂੰ ਟਰੱਕ ਨੇ ਹਿੱਟ ਕੀਤਾ, ਜਿਸ ਕਰਕੇ ਪਿੱਛੇ ਟਿੱਪਰ ਅਤੇ ਟਾਟਾ ਕੈਂਟਰ ਹਿਟ ਹੋ ਗਏ। ਅਗਲੇਰੀ ਕਾਰਵਾਈ ਥਾਣਾ ਗੁਰਾਇਆ ਵੱਲੋਂ ਕੀਤੀ ਜਾ ਰਹੀ ਹੈ। ਮੌਕੇ 'ਤੇ ਡਿਊਟੀ ਅਫਸਰ ASI ਸੁਰਿੰਦਰ ਪਾਲ ਅਤੇ ਰੈਪਿਡ ਰੂਲਰ 112 ਪਹੁੰਚੇ ਸਨ, ਜਿਨ੍ਹਾਂ ਵੱਲੋਂ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8