Punjab: ਛੁੱਟੀ ਮਗਰੋਂ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਪਲਟੀ! ਮੌਕੇ ''ਤੇ ਹੀ ਹੋ ਗਈ ਇਕ ਦੀ ਮੌਤ

Thursday, Jul 10, 2025 - 03:10 PM (IST)

Punjab: ਛੁੱਟੀ ਮਗਰੋਂ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਪਲਟੀ! ਮੌਕੇ ''ਤੇ ਹੀ ਹੋ ਗਈ ਇਕ ਦੀ ਮੌਤ

ਮਹਿਲ ਕਲਾਂ (ਹਮੀਦੀ): ਸਥਾਨਕ ਕਸਬੇ ਦੇ ਇਕ ਨਿੱਜੀ ਸਕੂਲ ਦੀ ਬੱਸ ਅੱਜ ਕਿਰਪਾਲ ਸਿੰਘ ਵਾਲਾ ਲਿੰਕ ਸੜਕ 'ਤੇ ਅਚਾਨਕ ਪਲਟ ਜਾਣ ਨਾਲ 30 ਸਾਲਾ ਕੰਡਕਟਰ ਦੀ ਮੌਤ ਹੋ ਗਈ, ਜਦਕਿ ਡਰਾਈਵਰ ਅਤੇ ਸਾਰੇ ਬੱਚੇ ਸਹੀ ਸਲਾਮਤ ਬਚ ਗਏ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਗਈ। ਬੱਸ ਹੇਠਾਂ ਦੱਬੇ ਕਨੈਕਟਰ ਦੀ ਲਾਸ਼ ਨੂੰ ਕਬਜ਼ੇ 'ਚ ਲਿਆ ਗਿਆ ਅਤੇ ਲੋਕਾਂ ਦੀ ਮਦਦ ਨਾਲ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ

ਇਹ ਖ਼ਬਰ ਵੀ ਪੜ੍ਹੋ - Punjab: ਫ਼ੋਨ 'ਚ ਸਕੀ ਭੈਣ ਦੀ ਅਸ਼ਲੀਲ ਫੋਟੋ ਵੇਖ ਭਰਾ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਕਲਾਲ ਮਾਜਰਾ ਵਜੋਂ ਹੋਈ ਹੈ। ਪੁਲਸ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਰਾਈਵਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਮਹਿਲ ਕਲਾਂ ਤੋਂ ਬੱਚੇ ਉਤਾਰ ਕੇ ਪਿੰਡ ਕਿਰਪਾਲ ਸਿੰਘ ਵਾਲਾ ਲਿੰਕ ਸੜਕ 'ਤੇ ਉਹ ਅੱਗੇ ਆ ਰਹੀ ਗੱਡੀ ਨੂੰ ਸਾਈਡ ਦੇਣ ਲੱਗੇ। ਉਸ ਸਮੇਂ ਮੀਂਹ ਪੈਣ ਕਾਰਨ ਸੜਕ 'ਤੇ ਤਿਲਕਣ ਹੋ ਗਈ ਤੇ ਬੱਸ ਪਲਟ ਗਈ। ਇਸ ਹਾਦਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਸੱਜ-ਵਿਆਹੀ ਕੁੜੀ ਪਹੁੰਚੀ ਥਾਣੇ! ਕਹਿੰਦੀ- 'ਮੇਰੀਆਂ ਅਸ਼ਲੀਲ ਤਸਵੀਰਾਂ...'

ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੀ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਹਸਪਤਾਲ ਲਿਆਂਦੇ ਜਾਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਕਿ ਨੌਜਵਾਨ ਬੱਸ ਹੇਠਾਂ ਦੱਬਣ ਕਾਰਨ ਮੌਤ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਕਿਹਾ ਕਿ ਜਦ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News