ਪੰਜਾਬ ''ਚ ਸਕੂਲ ਬੱਸ ਕਾਰਨ ਵਾਪਰਿਆ ਭਿਆਨਕ ਹਾਦਸਾ! ਜਹਾਨੋਂ ਤੁਰ ਗਿਆ ਮਾਪਿਆਂ ਦਾ ਲਾਡਲਾ ਪੁੱਤ

Monday, Nov 10, 2025 - 04:33 PM (IST)

ਪੰਜਾਬ ''ਚ ਸਕੂਲ ਬੱਸ ਕਾਰਨ ਵਾਪਰਿਆ ਭਿਆਨਕ ਹਾਦਸਾ! ਜਹਾਨੋਂ ਤੁਰ ਗਿਆ ਮਾਪਿਆਂ ਦਾ ਲਾਡਲਾ ਪੁੱਤ

ਲੁਧਿਆਣਾ (ਰਿਸ਼ੀ): ਜੈਨ ਮੰਦਰ ਚੌਕ, ਦੁੱਗਰੀ ਵਿਖੇ ਇਕ ਤੇਜ਼ ਰਫ਼ਤਾਰ ਸਕੂਲ ਬੱਸ ਨੇ ਇਕ ਡਲਿਵਰੀ ਬੁਆਏ ਨੂੰ ਟੱਕਰ ਮਾਰ ਦਿੱਤੀ। ਰਾਹਗੀਰਾਂ ਨੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿਨ (21) ਵਜੋਂ ਹੋਈ ਹੈ। ਇਹ ਹਾਦਸਾ ਬੀਤੇ ਕੱਲ੍ਹ ਨੂੰ ਵਾਪਰਿਆ ਸੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਅੱਜ ਵੀ ਇਸ ਘਟਨਾ ਦੇ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਤੇ ਹੋਰ ਰਿਸ਼ਤੇਦਾਰਾਂ ਵੱਲੋਂ ਜੀ. ਐੱਨ. ਈ. ਕਾਲਜ ਨੇੜੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ਬਤ ਹੋਣਗੀਆਂ ਇਹ ਗੱਡੀਆਂ! ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋ ਗਏ ਸਖ਼ਤ ਹੁਕਮ

ਦੱਸ ਦਈਏ ਕਿ ਬੀਤੇ ਦਿਨ ਵੀ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਗੁੱਸੇ ਵਿਚ ਆਏ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਬੱਸ ਦੀਆਂ ਖਿੜਕੀਆਂ ਤੋੜ ਦਿੱਤੀਆਂ ਅਤੇ ਬੱਸ ਦੀ ਭੰਨ-ਤੋੜ ਕੀਤੀ ਸੀ। ਇਸ ਦੌਰਾਨ ਬੱਸ ਡਰਾਈਵਰ ਭੱਜਣ ’ਚ ਕਾਮਯਾਬ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 24,00,00,000 ਰੁਪਏ ਦਾ ਵੱਡਾ ਘਪਲਾ! DGGI ਨੇ ਗ੍ਰਿਫ਼ਤਾਰ ਕੀਤੇ 2 'ਵੱਡੇ ਬੰਦੇ'

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ, ਸਿਵਲ ਹਸਪਤਾਲ ਦੇ ਮੋਰਚਰੀ ’ਚ ਰੱਖ ਦਿੱਤਾ ਅਤੇ ਸਥਿਤੀ ਨੂੰ ਕਾਬੂ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਸੜਕ ’ਤੇ ਜਾਮ ਲਗਾ ਦਿੱਤਾ ਅਤੇ ਪੁਲਸ ਨੇ ਬੱਸ ਨੂੰ ਸੜਕ ਦੇ ਕਿਨਾਰੇ ਹਟਾ ਕੇ ਜਾਮ ਹਟਾ ਦਿੱਤਾ। ਪੁਲਸ ਦੇ ਅਨੁਸਾਰ, ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਸਮੇਂ ਨੌਜਵਾਨ ਕੰਮ ’ਤੇ ਸੀ।

 


author

Anmol Tagra

Content Editor

Related News