ਪੰਜਾਬ ''ਚ ਕਿੱਥੇ-ਕਿੱਥੇ ਸਕੂਲਾਂ ''ਚ ਛੁੱਟੀ ਤੇ ਕਿੱਥੇ ਆਮ ਵਾਂਗ ਖੁੱਲ੍ਹਣਗੇ ਵਿੱਦਿਅਕ ਅਦਾਰੇ? ਪੜ੍ਹੋ ਪੂਰਾ ਬਿਓਰਾ
Thursday, May 08, 2025 - 08:21 AM (IST)

ਚੰਡੀਗੜ੍ਹ/ਗੁਰਦਾਸਪੁਰ (ਵੈੱਬ ਡੈਸਕ/ਵਿਨੋਦ): ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਅੱਤਵਾਦ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕਰਦਿਆਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਇਸ ਮਗਰੋਂ ਅਹਿਤਿਆਤ ਵਜੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ! ਇੱਥੋਂ ਕਰੋ ਚੈੱਕ
ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਅਤੇ ਤਰਨਤਾਰਨ ਦੇ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਤਰਨਤਾਰਨ ਦੇ ਸਾਰੇ ਸਕੂਲਾਂ ਨੂੰ 11 ਮਈ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜਦਕਿ ਗੁਰਦਾਸਪੁਰ ਦੇ ਸਕੂਲਾਂ ਨੂੰ 9 ਮਈ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਕੂਲਾਂ ਨੂੰ ਵੀ ਅਗਲੇ ਹੁਕਮਾਂ ਤਕ ਬੰਦ ਰੱਖਿਆ ਜਾਵੇਗਾ। ਹਾਲਾਂਕਿ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8