ਪੰਜਾਬ ਬੋਰਡ 10ਵੀਂ ਦੇ ਨਤੀਜੇ ''ਚ ਸਕੂਲ ਢੱਡਾ ਫਤਿਹ ਸਿੰਘ ਦੀ ਸਰਗੁਣਪ੍ਰੀਤ ਕੌਰ ਹੁਸ਼ਿਆਰਪੁਰ ਜ਼ਿਲ੍ਹੇ ਭਰ ’ਚ ਮੋਹਰੀ

07/06/2022 3:28:15 PM

ਹੁਸ਼ਿਆਰਪੁਰ (ਜਸਵਿੰਦਰਜੀਤ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਪਿੰਡ ਹੁਸੈਨਪੁਰ ਗੁਰੂ ਕਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਕੂਲਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਸੂਬੇ ਭਰ ਵਿਚੋਂ ਰੌਸ਼ਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰ. ਸੁਲਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਵਿਦਿਆਰਥਣ ਸਰਗੁਣਪ੍ਰੀਤ ਕੌਰ ਨੇ 98.77 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੂਬੇ ਦੇ ਪਹਿਲੇ 10 ਟਾਪਰਾਂ ਵਿਚ ਆਪਣਾ ਨਾਂ ਦਰਜ ਕਰਵਾ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ਦੇ ਵਿਦਿਆਰਥੀ ਗਗਨਦੀਪ ਪੁੱਤਰ ਮੰਗਤ ਰਾਮ ਪਿੰਡ ਖੁਸਰੋਪੁਰ (ਸ਼ੇਰਪੁਰ ਗੁਲਿੰਡ) ਨੇ 97.08 ਪ੍ਰਤੀਸ਼ਤ ਅੰਕ ਹਾਸਲ ਕਰਕੇ ਸੂਬੇ ਦੀ ਮੈਰਿਟ ਵਿਚ ਆਪਣੀ ਥਾਂ ਬਣਾਈ ਹੈ। ਇਸ ਮੌਕੇ ਵਿਦਿਆਰਥਣ ਸਰਗੁਣਪ੍ਰੀਤ ਕੌਰ ਨੇ ਆਪਣੀ ਇਸ ਪ੍ਰਾਪਤੀ ਲਈ ਸਕੂਲ ਸਟਾਫ਼ ਮੈਂਬਰਾਂ ਅਤੇ ਆਪਣੀ ਮਾਤਾ ਰਵਿੰਦਰ ਕੌਰ ਦਾ ਵਿਸ਼ੇਸ਼ ਯੋਗਦਾਨ ਦੱਸਿਆ। ਉਸ ਨੇ ਕਿਹਾ ਕਿ ਉਹ ਅਗਲੇਰੀ ਪੜ੍ਹਾਈ ਕਰਕੇ ਆਈ. ਏ. ਐੱਸ. ਅਫ਼ਸਰ ਬਣ ਕੇ ਦੇਸ਼ ਕੌਮ ਦੀ ਸੇਵਾ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਸੈਂਟਰਲ ਟਾਊਨ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਲੁੱਟੀ 10 ਲੱਖ ਦੀ ਨਕਦੀ

ਇਸ ਖੁਸ਼ੀ ਦੇ ਮੌਕੇ ਸਰਗੁਣਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਾਉਣ ਵਾਲਿਆਂ ਵਿਚ ਪ੍ਰਿੰ. ਸੁਲਿੰਦਰ ਸਿੰਘ ਸਹੋਤਾ ਨਾਲ ਜਮਾਤ ਇੰਚਾਰਜ ਨੀਲਮ ਰਾਣੀ, ਲਖਵੀਰ ਸਿੰਘ, ਰਵਿੰਦਰ ਕੌਰ ਸਹੋਤਾ, ਸਤਵਿੰਦਰ ਕੌਰ, ਸੁਖਵਿੰਦਰ ਸਿੰਘ, ਪਵਨਦੀਪ ਕੌਰ, ਕਮਲਜੀਤ ਕੌਰ, ਜਤਿੰਦਰ ਕੌਰ, ਦਲਵੀਰ ਸਿੰਘ, ਰਾਜਵਿੰਦਰ ਕੌਰ, ਕੁਲਵਿੰਦਰ ਕੌਰ, ਲੈਕ. ਮਲਕੀਤ ਸਿੰਘ ਜੌਹਲ, ਲੈਕ. ਪ੍ਰਵੀਨ ਕੁਮਾਰ, ਲੈਕ. ਜਸਪ੍ਰੀਤ ਸਿੰਘ, ਲੈਕ. ਆਰ. ਪੀ. ਸਿੰਘ, ਲੈਕ. ਹਰਿੰਦਰਪਾਲ ਕੌਰ, ਲੈਕ. ਕੁਲਵਿੰਦਰ ਕੌਰ, ਲੈਕ. ਸਤਵਿੰਦਰ ਕੌਰ ਵੀ ਹਾਜ਼ਰ ਸਨ। ਇਸ ਖ਼ੁਸ਼ੀ ਦੇ ਮੌਕੇ ’ਤੇ ਹਲਕਾ ਸ਼ਾਮ ਚੁਰਾਸੀ ਦੇ ਵਿਧਾਇਕ ਡਾ. ਰਵਜੋਤ ਸਿੰਘ, ਜ਼ਿਲਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ, ਸੇਵਾਮੁਕਤ ਪ੍ਰਿੰਰ. ਹਰਜਿੰਦਰ ਸਿੰਘ, ਸਰਪੰਚ ਇਕਬਾਲ ਸਿੰਘ, ਬੀ. ਐੱਮ. ਨੀਰਜ ਕੁਮਾਰ, ਬੀ.ਐੱਮ. ਸੇਵਾ ਸਿੰਘ, ਬੀ.ਐੱਮ. ਹਰਮਨਪ੍ਰੀਤ ਸਿੰਘ ਵੱਲੋਂ ਵੀ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਹਸਪਤਾਲ ’ਚ ਭਿੜੀਆਂ ਦੋ ਧਿਰਾਂ, ਚੱਲੀਆਂ ਕੁਰਸੀਆਂ ਤੇ ਡਾਂਗਾਂ, ਵੀਡੀਓ ਵਾਇਰਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News