P.S.E.B. ਨੇ 12ਵੀਂ ਜਮਾਤ ਦੀ ਡੇਟਸ਼ੀਟ ''ਚ ਕੀਤੀ ਤਬਦੀਲੀ

02/14/2020 8:02:14 PM

ਮੋਹਾਲੀ,(ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆਵਾਂ ਦੌਰਾਨ ਡੇਟਸ਼ੀਟ 'ਚ ਪ੍ਰਬੰਧਕੀ ਕਾਰਨਾਂ ਦੇ ਚੱਲਦਿਆਂ ਕੁਝ ਤਬਦੀਲੀ ਕੀਤੀ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਤੋਂ ਜਾਰੀ ਡੇਟਸ਼ੀਟ ਅਨੁਸਾਰ ਹਿਸਟਰੀ ਦੀ ਪ੍ਰੀਖਿਆ 12 ਮਾਰਚ ਨੂੰ ਅਤੇ ਜੌਗਰਫ਼ੀ ਵਿਸ਼ੇ ਦੀ ਪ੍ਰੀਖਿਆ 27 ਮਾਰਚ ਨੂੰ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਕੁੱਝ ਪ੍ਰਬੰਧਕੀ ਕਾਰਨਾਂ ਦੇ ਚੱਲਦਿਆਂ ਜੌਗਰਫ਼ੀ ਵਿਸ਼ੇ ਦੀ ਪ੍ਰੀਖਿਆ ਹੁਣ 1 ਅਪ੍ਰੈਲ ਨੂੰ ਅਤੇ ਹਿਸਟਰੀ ਦੀ ਪ੍ਰੀਖਿਆ 3 ਅਪ੍ਰੈਲ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਬਾਕੀ ਦੀ ਡੇਟਸ਼ੀਟ ਪਹਿਲਾਂ ਤੋਂ ਜਾਰੀ ਕੀਤੇ ਅਨੁਸਾਰ ਹੀ ਰਹੇਗੀ, ਜੋ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਵੀ ਉਪਲੱਬਧ ਹੈ।
ਇਸੇ ਦੌਰਾਨ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਨੇ ਸਿੱਖਿਆ ਬੋਰਡ ਵਲੋਂ ਡੇਟਸ਼ੀਟ ਵਿਚ ਕੀਤੀ ਤਬਦੀਲੀ ਲਈ ਧੰਨਵਾਦ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਸਿੱਖਿਆ ਬੋਰਡ ਤੋਂ ਮੰਗ ਕੀਤੀ ਸੀ ਕਿ ਜੌਗਰਫੀ ਦੀ ਪ੍ਰੀਖਿਆ ਅਪ੍ਰੈਲ ਵਿਚ ਕੀਤੀ ਜਾਵੇ, ਜੋ ਕਿ ਸਿੱਖਿਆ ਬੋਰਡ ਨੇ ਮੰਨ ਲਈ ਹੈ। ਉਨ੍ਹਾਂ ਨਵੀਂ ਡੇਟਸ਼ੀਟ ਦੇਣ ਲਈ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਹੈ।


Related News