ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆਵਾਂ 4 ਤੋਂ ਹੋਣਗੀਆਂ ਆਰੰਭ

07/01/2023 11:32:59 AM

ਫਤਿਹਗੜ੍ਹ ਸਾਹਿਬ (ਸੁਰੇਸ਼) : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਜੁਲਾਈ 2023 ਦੌਰਾਨ ਅੱਠਵੀਂ ਜਮਾਤ ਦੀ ਰੀ-ਅਪੀਅਰ ਸੰਚਾਲਨ ਲਈ ਜ਼ਿਲ੍ਹੇ ਵਿਚ ਬਣਾਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 300 ਮੀਟਰ ਇਲਾਕੇ ’ਚ ਪ੍ਰੀਖਿਆ ਵਾਲੇ ਦਿਨ 4 ਜੁਲਾਈ ਤੋਂ 15 ਜੁਲਾਈ ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਇਹ ਨਿਯਮ, ਸਖ਼ਤੀ ਦੇ ਨਾਲ ਹੋਣਗੇ ਭਾਰੀ ਜੁਰਮਾਨੇ

ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਬੱਚਿਆਂ ਦੇ ਮਾਪੇ ਜਾਂ ਰਿਸ਼ਤੇਦਾਰ ਇਕੱਠੇ ਹੋ ਜਾਂਦੇ ਹਨ। ਜਿਸ ਨਾਲ ਕਿਸੇ ਵੀ ਤਰ੍ਹਾਂ ਦਾ ਝਗੜਾ ਹੋਣ ਦਾ ਡਰ ਬਣਿਆ ਰਹਿੰਦਾ ਹੈ ਅਤੇ ਇਸ ਦਾ ਮਾਹੌਲ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਸਾਫ-ਸੁਥਰੇ ਮਾਹੌਲ ’ਚ ਸੁਚੱਜੇ ਢੰਗ ਨਾਲ ਪ੍ਰੀਖਿਆ ਕਰਵਾਉਣ ਵਾਸਤੇ ਜ਼ਰੂਰੀ ਹੈ ਕੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਜਾਵੇ। ਜ਼ਿਲ੍ਹੇ ’ਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਅਮਲੋਹ, ਗੁਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋ ਅਤੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫਤਿਹਗੜ੍ਹ ਸਾਹਿਬ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰਾਂ ’ਤੇ ਇਹ ਹੁਕਮ ਲਾਗੂ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਸਖ਼ਤ ਕਦਮ, ਜਾਰੀ ਕੀਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

Gurminder Singh

This news is Content Editor Gurminder Singh