ਅਹਿਮ ਖ਼ਬਰ: ਅੱਜ ਐਲਾਨ ਦਿੱਤਾ ਜਾਵੇਗਾ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦਾ ਨਤੀਜਾ

06/28/2022 1:43:46 PM

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਅੱਜ ਐਲਾਨ ਦਿੱਤਾ ਜਾਵੇਗਾ। ਇਹ ਨਤੀਜਾ ਮੰਗਲਵਾਰ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ 29 ਜੂਨ ਤੋਂ ਬੋਰਡ ਦੀ ਵੈੱਬਸਾਈਟ 'ਤੇ ਆਪਣਾ ਨਤੀਜਾ ਦੇਖ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਦਾ ਨਤੀਜਾ ਜਾਰੀ ਹੋਣ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਨੂੰ ਬੀਤੇ ਦਿਨ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਸੀ। ਨਤੀਜੇ ਦੇ ਐਲਾਨ ਦਾ ਸਮਾਂ ਨੇੜੇ ਆਉਣ ’ਤੇ ਬੋਰਡ ਨੇ ਨਤੀਜੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲੈ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਬਾਰ੍ਹਵੀਂ ਜਮਾਤ ਦਾ ਐਲਾਨਿਆ ਜਾਣ ਵਾਲਾ ਨਤੀਜਾ ਕੁਝ ਪ੍ਰਬੰਧਕੀ ਕਾਰਨਾਂ ਦੇ ਚੱਲਦਿਆਂ ਮੁਲਤਵੀ ਕਰ ਦਿੱਤਾ ਗਿਆ ਸੀ, ਜੋ ਅੱਜ ਐਲਾਨ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

 

rajwinder kaur

This news is Content Editor rajwinder kaur